ਕੋਰੋਨਾ ਨਾਲ ਪੰਜਾਬ 'ਚ ਹੋਈਆਂ ਅੱਜ ਸਭ ਤੋਂ ਵੱਧ ਮੌਤਾਂ, 7143 ਹੋਏ ਸੰਕ੍ਰਮਿਤ
ਕੋਰੋਨਾ ਮਹਾਮਾਰੀ ਨਾਲ ਪੰਜਾਬ ਵਿਚ ਨਿਤ ਦਿਨ ਨਵੇਂ ਮਾਮਲੇ ਸਾਹਮਣੇ ਆ ਹੈ ਹਨ ,ਜਿਥੇ ਇਕ ਦਿਨ ਰਾਹਤ ਮਿਲਦੀ ਹਨ ਤਾਂ ਉਥੇ ਹੀ ਦੂਜੀ ਘੜੀ ਇਸ ਮਹਾਮਾਰੀ ਨਾ ਗ੍ਰਸਤ ਹੋਣ ਵਾਲਿਆਂ ਦੀ ਸੰਖਿਆ ਚ ਵਾਧਾ ਹੋ ਜਾਂਦਾ ਹੈ ਤੇ ਅੱਜ ਤਾਂ ਇਸ ਮਹਾਮਾਰੀ ਨਾਲ ਪੰਜਾਬ ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਕੋਰੋਨਾ ਨੇ ਅੱਜ ਮਰੀਜ਼ਾਂ ਦੀਆਂ ਜਾਨਾਂ ਲੈਣ ਦਾ ਨਵਾਂ ਰਿਕਾਰਡ ਬਣਾਇਆ,231 ਮਰੀਜ਼ਾਂ ਦੀਆਂ ਜਾਨਾਂ ਲਈਆਂ, ਉਥੇ ਹੀ ਕੋਰੋਨਾ ਨੂੰ ਅੱਜ 8174 ਮਰੀਜ਼ਾਂ ਨੇ ਮਾਤ ਦਿੱਤੀ |
Read More : ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਇਥੇ ਇਹ ਵੀ ਡਿਸਨਯੋਗ ਹੈ ਕਿ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 72,277 ਹੋਈ ਅਤੇ ਕੋਰੋਨਾ ਦੇ 8202 ਮਰੀਜ਼ ਆਕਸੀਜ਼ਨ ‘ਤੇ ਹਨ ਤੇ ਕਰੀਟੀਕਲ ਕੇਅਰ ਲੈਵਲ -3 ਵਿਚ 1213 ਮਰੀਜ਼ ਹਨ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਬਠਿੰਡਾ 'ਚ ਵਾਧੂ ਮਾਮਲੇ ਆਏ ਹਨ |
Read More : ਪ੍ਰਤਾਪ ਸਿੰਘ ਬਾਜਵਾ ਨੇ ਸੀ.ਐਮ.ਪੰਜਾਬ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ
ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 349 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ । 6 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐੱਮ. ਓ. ਡਾਕਟਰ ਰਾਕੇਸ਼ ਸਰਪਾਲ ਨੇ ਕੀਤੀ
ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹੇ 'ਚ ਅੱਜ 16 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਹੁਣ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵਧ ਕੇ 1261 ਹੋ ਗਿਆ ਹੈ।