ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿ਼ਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 9000 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ। ਮੁੱਖ ਮੰਤਰੀ ਨੇ ਇਹ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ। ਇਸ ਬਾਰੇ ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ, ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ। ਉਨ੍ਹਾਂ ਨੇ ਲਿਖਿਆ ਹੈ ਕਿ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਹੁਣ ਬਾਕੀਆਂ ਲਈ ਕੰਮ ਕਰਾਂਗੇ। ਸੀਐਮ ਨੇ ਟਵੀਟਿ ਵਿੱਚ ਲਿਖਿਆ ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਤੁਹਾਡੀਆਂ ਮੰਗਾਂ ਨੂੰ ਮੰਨ ਲਿਆ ਹੈ ਪਰ ਤੁਸੀ ਇੰਨੀ ਮਿਹਨਤ ਕਰੋ ਕਿ ਪੰਜਾਬ ਦੇ ਸਕੂਲਾਂ ਨੂੰ ਅੱਗੇ ਲੈ ਕੇ ਆਓ। ਉਨ੍ਹਾਂ ਨੇ ਕਿਹਾ ਹੈ ਕਿ ਅਧਿਆਪਕਾਂ ਦਾ ਭਵਿੱਖ ਸੇਫ ਹੋਵੇਗਾ ਤਾਂ ਹੀ ਬੱਚਿਆਂ ਦਾ ਭਵਿੱਖ ਬਣੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਸਰਕਾਰੀ ਸਕੂਲਾਂ ਨੂੰ ਲੈ ਕੇ ਆਓ। ਉਨ੍ਹਾਂ ਨੇ ਕਿਹਾ ਹੈ ਕਿ ਤੁਹਾਡਾ ਕੰਮ ਸਿਰਫ ਪੜ੍ਹਾਉਣਾ ਹੈ। ਇਹ ਵੀ ਪੜ੍ਹੋ:Chhattisgarh: CM ਦੇ ਦੌਰੇ ਤੋਂ ਪਹਿਲਾਂ ਧਮਾਕਾ, BSF ਜਵਾਨ ਜ਼ਖ਼ਮੀ -PTC Newsਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ...ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ.. ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ.. ਜੋ ਕਹਿੰਦੇ ਹਾਂ, ਉਹ ਕਰਦੇ ਹਾਂ.. — Bhagwant Mann (@BhagwantMann) October 7, 2022