ਪੇਕੇ ਘਰ ਰਹਿਣ ਆਈ ਪਤਨੀ ਦਾ ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ
ਲੁਧਿਆਣਾ : ਲੁਧਿਆਣਾ ਵਿਚ ਪਤੀ ਨੇ ਪਤਨੀ ਦੀ ਬੇਰਹਿਮੀ ਨਾ ਹੱਤਿਆ ਕਰ ਦਿੱਤੀ। ਪਤੀ ਨੇ ਤੇਜ਼ਧਾਰ ਹਥਿਆਰ ਨਾਲ ਔਰਤ ਉਤੇ ਜਾਨਲੇਵਾ ਹਮਲਾ ਕਰ ਦਿੱਤਾ। ਘਟਨਾ ਸਨਅਤੀ ਸ਼ਹਿਰ ਦੇ ਨਿਊ ਜਨਤਾ ਨਗਰ ਦੀ ਹੈ। ਔਰਤ ਆਪਣੇ ਪੇਕੇ ਘਰ ਰਹਿਣ ਆਈ ਸੀ। ਮੁਲਜ਼ਮ ਅੱਜ ਸਵੇਰੇ ਉਸ ਦੇ ਘਰ ਵਿਚ ਧੱਕੇ ਨਾਲ ਵੜ ਗਿਆ ਅਤੇ ਚਾਕੂਆਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਲਛਮੀ ਦੇਵੀ ਦੇ ਰੂਪ ਵਿਚ ਹੋਈ ਹੈ।
ਮੁਲਜ਼ਮ ਪਤੀ ਕਤਲ ਕਰਨ ਤੋਂ ਬਾਅਦ ਮੌਕੇ ਉਤੋਂ ਫ਼ਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਦੀ ਨਿਤਿਆਈ ਕੁਮਾਰ ਦੇ ਰੂਪ ਵਿਚ ਹੋਈ। ਮੁਲਜ਼ਮ ਨੇ ਕਿਸ ਕਾਰਨ ਪਤਨੀ ਦੀ ਹੱਤਿਆ ਕੀਤੀ ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਦਾ ਪਤਾ ਚੱਲੇਗਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਬਣੀ ਸਹਿਮਤੀ
ਮਹਿਲਾ ਦੀ ਲਾਸ਼ ਕਮਰੇ ਵਿਚ ਪਈ ਦੇਖ ਕੇ ਪਰਿਵਾਰ ਕਾਫੀ ਘਬਰਾ ਗਿਆ ਅਤੇ ਰੌਲਾ ਪਾਉਣ ਲੱਗਾ। ਕਤਲ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਲੋਕ ਇਕੱਠੇ ਹੋ ਗਏ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਉਤੇ ਪੁੱਜੇ ਥਾਣਾ ਐਸਐਚਓ ਪ੍ਰਮੋਦ ਕੁਮਾਰ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦਾ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਮਹਿਲਾ ਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
-PTC News