ਸਿਆਸਤਦਾਨਾਂ ਵੱਲੋਂ ਚੰਡੀਗੜ੍ਹ 'ਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨਾ ਤਾਨਾਸ਼ਾਹੀ ਕਰਾਰ
ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ਉਤੇ ਹਨ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਅੱਜ ਤੋਂ ਚੰਡੀਗੜ੍ਹ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਕੇਂਦਰ ਸੇਵਾ ਦੇ ਨਾਲ ਜੋੜ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਹੁਣ ਸੈਂਟਰ ਸਰਵਿਸ ਰੂਲਜ਼ ਲਾਗੂ ਹੋਣਗੇ। ਜਦਕਿ ਚੰਡੀਗੜ੍ਹ ਦੇ ਮੁਲਾਜ਼ਾਮਾਂ ਉਤੇ ਪਹਿਲਾਂ ਪੰਜਾਬ ਸਰਵਿਸ ਰੂਲਜ਼ ਲਾਗੂ ਹੁੰਦੇ ਸਨ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਕੇਂਦਰ ਸਰਕਾਰ ਦੇ ਇਸ ਕਦਮ ਦੀ ਅਲੋਚਨਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਹੱਕਾਂ ਉਤੇ ਕੇਂਦਰ ਡਾਕਾ ਮਾਰ ਰਹੀ ਹੈ।
ਸ਼੍ਰੋਮਣੀ ਅਕਾਲੀ ਅਕਾਲੀ ਆਗੂ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰੂਲਜ਼ ਖਤਮ ਕਰ ਕੇ ਕੇਂਦਰ ਦੇ ਰੂਲ ਲਾਗੂ ਕਰਨ ਦੇ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ । ਉਨ੍ਹਾਂ ਨੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਚੰਡੀਗੜ੍ਹ ਉਤੇ ਪੰਜਾਬ ਦੇ ਦਾਅਵੇ ਨੂੰ ਹੌਲੀ-ਹੌਲੀ ਖ਼ਤਮ ਕਰਨ ਦੇ ਤਰੀਕੇ ਅਪਣਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਇਹ ਫ਼ੈਸਲਾ ਵਾਪਸ ਲੈ ਕੇ ਪੰਜਾਬ ਸਰਵਿਸ ਰੂਲਜ਼ ਲਾਗੂ ਕਰੇ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਫ਼ੈਸਲੇ ਉਤੇ ਵਿਰੋਧ ਪ੍ਰਗਟਾਇਆ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਚੰਡੀਗੜ੍ਹ ਦੇ ਕੰਟਰੋਲ ਉਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੇ ਭਾਜਪਾ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦਾ ਹੈ ਅਤੇ ਇਕਪਾਸੜ ਫੈਸਲਾ ਸੰਘੀ ਢਾਂਚੇ ਉਤੇ ਸਿੱਧਾ ਹਮਲਾ ਹੈ। ਇਹ ਵੀ ਪੜ੍ਹੋ : ਸਿੰਧੂ ਨੇ ਸਵਿਸ ਓਪਨ ਬੈਡਮਿੰਟਨ ਦਾ ਮਹਿਲਾ ਸਿੰਗਲਜ਼ ਖ਼ਿਤਾਬ ਜਿੱਤਿਆ, ਮੋਦੀ ਨੇ ਦਿੱਤੀ ਵਧਾਈMOH’s decision to impose central govt rules on employees of Chandigarh is in violation of the spirit of Punjab Reorg act and must be reconsidered. This means denial of right of Capital to Punjab for ever. After changes in BBMB, this is another big blow to the rights of Punjab. — Dr Daljit S Cheema (@drcheemasad) March 27, 2022