ਅਗ਼ਵਾ ਹੋਏ ਵਿਦਿਆਰਥੀ ਨੂੰ ਪੁਲਿਸ ਨੇ 48 ਘੰਟਿਆਂ 'ਚ ਕੀਤਾ ਬਰਾਮਦ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਖਰੜ ਦੇ ਇੱਕ ਨੌਜਵਾਨ ਦੇ ਅਗਵਾ ਕਾਂਡ ਨੂੰ ਸੁਲਝਾ ਕੇ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਬੀ.ਈ. ਦਾ ਵਿਦਿਆਰਥੀ ਹਿਤੇਸ਼ ਭੂਮਲਾ ਵਜੋਂ ਪੀੜਤ ਨੂੰ ਸੁਰੱਖਿਅਤ ਬਚਾ ਲਿਆ ਹੈ। ਵਿਦਿਆਰਥੀ ਨੂੰ ਰਣਜੀਤ ਨਗਰ, ਖਰੜ ਵਿੱਚ ਕਿਰਾਏ ਦੇ ਮਕਾਨ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਬੰਦੀ ਬਣਾਇਆ ਗਿਆ ਸੀ। ਅਗਵਾਕਾਰ ਲੜਕੇ ਦੇ ਮਾਪਿਆਂ ਤੋਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕਰ ਰਹੇ ਸਨ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਜੇ ਕਾਦਿਆਨ (25) ਵਾਸੀ ਪਿੰਡ ਜੱਟਲ, ਪਾਣੀਪਤ, ਸਿਰਸਾ ਦੇ ਪਿੰਡ ਅਬੂੜ ਦੇ ਅਜੇ (22) ਹਰਿਆਣਾ ਵਜੋਂ ਹੋਈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇੱਕ ਹੌਂਡਾ ਸਿਟੀ ਕਾਰ, ਪੰਜ ਮੋਬਾਈਲ ਫ਼ੋਨ ਅਤੇ ਇੱਕ 32 ਬੋਰ ਦੇ ਪਿਸਤੌਲ ਸਮੇਤ 9 ਗੋਲੀਆਂ ਵੀ ਬਰਾਮਦ ਕੀਤੀਆਂ ਹਨ।
ਡੀਆਈਜੀ ਨੇ ਦੱਸਿਆ ਹੈ ਕਿ ਹਿਤੇਸ਼ ਦੇ ਮਾਪਿਆਂ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਗਵਾਕਾਰ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਸਦਰ ਖਰੜ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 364-ਏ ਅਤੇ 365 ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫ.ਆਈ.ਆਰ.) ਦਰਜ ਕਰਕੇ ਤੁਰੰਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਖੁਫੀਆ ਏਜੰਸੀ ਦੀ ਅਗਵਾਈ ਵਿਚ ਕਾਰਵਾਈ ਕੀਤੀ।
ਉਨ੍ਹਾਂ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ, ਇੰਚਾਰਜ ਸੀਆਈਏ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਿੱਚ ਸੀਆਈਏ (CIA) ਕੁਰੂਕਸ਼ੇਤਰ ਦੀਆਂ ਟੀਮਾਂ ਨੇ ਸ਼ੁੱਕਰਵਾਰ ਤੜਕੇ ਮੁਲਜ਼ਮਾਂ ਨੂੰ ਫੜ ਕੇ ਪੀੜਤ ਨੂੰ ਬਰਾਮਦ ਕਰ ਲਿਆ।
ਮੋਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਰਾਖੀ ਨੇ ਸੋਸ਼ਲ ਮੀਡੀਆ 'ਤੇ ਫਰਜ਼ੀ ਪ੍ਰੋਫਾਈਲ ਬਣਾ ਕੇ ਉਸ ਨਾਲ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਮਿਲਣ ਦਾ ਲਾਲਚ ਦਿੱਤਾ। ਉਸ ਨੇ ਕਿਹਾ ਹੈ ਕਿ ਮਿਲਣ ਤੋਂ ਬਾਅਦ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੀੜਤ ਨੂੰ ਅਗਵਾ ਕਰ ਲਿਆ ਅਤੇ ਉਸਦੇ ਮਾਪਿਆਂ ਤੋਂ ਫਿਰੌਤੀ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ:ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆ ਰੱਦ
-PTC News