ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਕੇਂਦਰ ਸਰਕਾਰ ਖ਼ਿਲਾਫ਼ ਭੜਕੀ
ਅੰਮ੍ਰਿਤਸਰ : ਅੰਮ੍ਰਿਤਸਰ ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰ ਉਸ ਦਾ ਪੁਤਲਾ ਫੂਕਿਆ ਗਿਆ ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੀ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਸਾਡੀ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰ ਉਸ ਦੇ ਪੁਤਲੇ ਫੂਕੇ ਜਾ ਰਹੇ ਹਨ। ਅਗਨੀਪਥ ਯੋਜਨਾ ਦੇਸ਼ ਲਈ ਫ਼ਾਇਦੇਮੰਦ ਨਹੀਂ ਹੈ ਇਹ ਸਗੋਂ ਦੇਸ਼ ਲਈ ਘਾਤਕ ਸਿੱਧ ਹੋਵੇਗੀ। ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਬਲਕਿ ਨੌਜਵਾਨ ਬੇਰੁਜ਼ਗਾਰ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਅਦਾਰੇ ਵੇਖ ਲਓ ਚਾਹੇ ਰੇਲ ਦਾ ਮਹਿਕਮਾ ਹੋਵੇ ਚਾਹੇ ਦੂਰਸੰਚਾਰ ਮਹਿਕਮਾ ਹੋਵੇ ਚਾਹੇ ਹਵਾਈ ਮਹਿਕਮਾ ਹੋਵੇ ਕੋਈ ਵੀ ਸਰਕਾਰੀ ਮਹਿਕਮਾ ਹੋਵੇ ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਨੇ ਪ੍ਰਾਈਵੇਟ ਹੱਥਾਂ ਵਿਚ ਵੇਚ ਦਿੱਤੇ ਹਨ ਤੇ ਹੁਣ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕੱਚੇ ਮਾਲ ਨੂੰ ਜਵਾਨੀ ਨੂੰ ਇਨ੍ਹਾਂ ਹੱਥਾਂ ਵਿੱਚ ਵੇਚਿਆ ਜਾ ਰਿਹਾ ਹੈ ਜਿਸ ਨਾਲ ਨੌਜਵਾਨ ਦੀ ਜ਼ਿੰਦਗੀ ਬਰਬਾਦ ਹੋਵੇਗੀ। ਕਿਸਾਨ ਆਗੂ ਨੇ ਕਿਹਾ ਕਿ ਇਸ ਦਾ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਜਵਾਨੀ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਪਹਿਲਾਂ ਇਹੀ ਭਾਜਪਾ ਕਿਸਾਨਾਂ ਦੇ ਨਾਂ ਉਤੇ ਚੋਣਾਂ ਜਿੱਤਦੀ ਆਈ ਹੈ। ਦੇਸ਼ ਦੀ ਜਨਤਾ ਸਾਰੀ ਇਕੱਠੀ ਹੋ ਗਈ ਵਿੱਚ ਤੁਹਾਨੂੰ ਇੱਕ ਕਾਨੂੰਨ ਹਰ ਹਾਲ ਵਿੱਚ ਵਾਪਸ ਲੈਣੇ ਪੈਣਗੇ। ਉਨ੍ਹਾਂ ਕਿਹਾ ਕਿ ਅਸੀਂ ਫ਼ੌਜ ਦੇ ਅਧਿਕਾਰੀਆਂ ਦੇ ਫੌਜੀਆਂ ਦਾ ਸਨਮਾਨ ਕਰਦੇ ਹਾਂ ਤੇ ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਇਹ ਅਗਨੀਪਥ ਯੋਜਨਾ ਨੂੰ ਹਰ ਹਾਲ ਵਿੱਚ ਰੱਦ ਕਰਵਾਇਆ ਜਾਵੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਹਰ ਹਾਲ ਵਿੱਚ ਅਗਨੀਪਥ ਯੋਜਨਾ ਨੂੰ ਕੇਂਦਰ ਸਰਕਾਰ ਰੱਦ ਕਰੇ। ਕਿਸਾਨ ਆਗੂ ਨੇ ਕਿਹਾ ਅਸੀਂ ਦੇਸ਼ ਦੇ ਨੌਜਵਾਨਾਂ ਤੇ ਫ਼ੌਜੀਆਂ ਦੇ ਨਾਲ ਖੜ੍ਹੇ ਹਾਂ ਇਹ ਯੋਜਨਾ ਹਰ ਹਾਲ ਵਿੱਚ ਰੱਦ ਕਰਵਾ ਕੇ ਰਹਾਂਗੇ। ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ, 27 ਨੂੰ ਪੇਸ਼ ਹੋਵੇਗਾ ਪੇਪਰ ਰਹਿਤ ਬਜਟ