ਬਜਟ ਸੈਸ਼ਨ ਦੇ ਪਹਿਲੇ ਵਿਰੋਧੀ ਧਿਰ ਦੇ ਨੇਤਾ ਨੇ ਕੀਤਾ ਵਾਕਆਊਟ, ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਪਹਿਲੇ ਦਿਨ ਅੱਜ ਕਾਂਗਰਸ ਵੱਲੋਂ ਵਿਰੋਧ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਵਿਵਸਥਾ ਉਤੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਸੀਐਮ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਮੁੱਦੇ ਉਤੇ ਵੀ ਬਹਿਸ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਸੁਰੱਖਿਅਤ ਨਹੀਂ ਹਨ ਤਾਂ ਆਮ ਆਦਮੀ ਦਾ ਕੀ ਹਾਲ ਹੋਵੇਗਾ। ਪੰਜਾਬ ਦੇ ਸਕੂਲ ਨੰਬਰ ਵਨ ਉਤੇ ਆਏ ਅਤੇ ਮੁੱਖ ਮੰਤਰੀ ਇਨ੍ਹਾਂ ਸਕੂਲਾਂ ਦੀ ਸ਼ਲਾਘਾ ਕਰਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਮਾਰਤਾਂ ਨੂੰ ਰੰਗ ਕਰਨ ਨਾਲ ਪੜ੍ਹਾਈ ਵਿੱਚ ਸੁਧਾਰ ਨਹੀਂ ਹੁੰਦਾ। ਦਿੱਲੀ ਦੇ ਸਕੂਲਾਂ ਵਿੱਚ ਪੜ੍ਹਾਈ ਦੀ ਵਿਵਸਥਾ ਦਾ ਬੁਰਾ ਹਾਲ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਸਿਫਰ ਕਾਲ ਦੌਰਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਲੈ ਕੇ ਬਹਿਸ ਕਰਾਉਣ ਦੀ ਮੰਗ ਕੀਤੀ। ਇਸ ਨੂੰ ਲੈ ਕੇ ਹੰਗਾਮਾ ਹੋਇਆ ਤੇ ਸਾਰੀਆਂ ਵਿਰੋਧੀ ਧਿਰਾਂ ਵੈਲ਼ ਪੁੱਜੀਆਂ। ਇਸ ਮੌਕੇ ਕਾਂਗਰਸ ਨੇ ਸਪੀਕਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕੰਮ ਰੋਕੂ ਮਤਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਭਡ਼ਕ ਉਠੀ ਤੇ ਸਦਨ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਨੇ ਰਾਜਪਾਲ ਦੇ ਭਾਸ਼ਣ ਦਾ ਸਦਨ ਵਿਚੋਂ ਵਾਕਆਊਟ ਕੀਤਾ। ਇਸ ਤੋਂ ਇਲਾਵਾ ਕਾਂਗਰਸ, ਭਾਜਪਾ ਦੇ ਅਸ਼ਵਨੀ ਸ਼ਰਮਾ ਤੇ ਅਕਾਲੀ ਦਲ ਨੇ ਬਸਪਾ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ ਹੈ। ਇਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਚਰਚਾ ਲਈ ਸਮਾਂ ਮੰਗ ਰਹੇ ਸਨ। ਇਸ ਤੋਂ ਬਾਅਦ ਵਿਰੋਧ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਾਕਆਊਟ ਕਰ ਦਿੱਤਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਦੇ ਹੀ ਕੰਡੇ ਚੁੱਗ ਰਹੇ ਹਾਂ। ਆਪ ਵਿਧਾਇਕ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਤਿੰਨ ਮਹੀਨਿਆਂ ਵਿੱਚ ਕੀਤਾ ਹੈ। ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿਚ ਵੀ ਉਹ ਕੁਝ ਨਹੀਂ ਕੀਤਾ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭੜਕ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਦੇ ਮੁੱਦੇ ਉਤੇ ਗੱਲਬਾਤ ਉਤੇ ਕਿਉਂ ਭੱਜ ਰਹੀ ਹੈ। ਇਹ ਵੀ ਪੜ੍ਹੋ : ਪੁਲਿਸ ਨੇ ਪਿੰਦਾ ਗਿਰੋਹ ਦੇ 13 ਸ਼ੂਟਰਾਂ ਸਮੇਤ 19 ਗੁਰਗੇ ਫੜੇ