ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਨਜ਼ਰ ਆਈ
ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਉਪਰ ਅੱਜ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਕੀਤੀ ਫਾਇਰਿੰਗ ਮਗਰੋਂ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਨੂੰ ਚਲਾ ਗਿਆ। ਥਾਣਾ ਘਰਿੰਡਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਰਾਜਾਤਾਲ ਵਿਖੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਤਾਂ ਡਰੋਨ ਤੁਰੰਤ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਫਿਲਹਾਲ ਬੀ ਐੱਸ ਐੱਫ ਦੇ ਜਵਾਨਾਂ ਵੱਲੋਂ ਇਲਾਕੇ ਦੀ ਸਰਚ ਲਗਾਤਾਰ ਜਾਰੀ ਹੈ। ਬੀਐਸਐਫ ਜਵਾਨਾਂ ਨੇ ਡਰੋਨ ਦੀ ਹਰਕਤ ਤੋਂ ਤੁਰੰਤ ਬਾਅਦ ਫਾਇਰਿੰਗ ਕੀਤੀ। ਇਸ ਦੇ ਨਾਲ ਹੀ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਨੂੰ ਮੁੜ ਗਿਆ। ਬੀਐਸਐਫ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਬੀਐਸਐਫ ਦੇ ਆਲਾ ਅਧਿਕਾਰੀਆਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਵੱਡੇ ਪੱਧਰ ਉਤੇ ਜਾਰੀ ਹੈ। ਅਜੇ ਤੱਕ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਹੈ। ਇਹ ਵੀ ਪੜ੍ਹੋ : ਫਗਵਾੜਾ ਸ਼ੂਗਰ ਮਿੱਲ ਅੱਗੇ ਧਰਨਾ : ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਰੂਟ ਪਲਾਨ ਕੀਤਾ ਜਾਰੀ