ਨਹਿਰੂ ਮਿਊਜ਼ੀਅਮ ਦਾ ਨਾਂ ਬਦਲ ਕੇ PM ਮਿਊਜ਼ੀਅਮ ਰੱਖਿਆ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਨਹਿਰੂ ਮਿਊਜ਼ੀਅਮ ਦਾ ਨਾਂ ਬਦਲਣ ਦਾ ਦਾ ਐਲਾਨ ਕੀਤਾ ਹੈ। ਹੁਣ ਇਸ ਨੂੰ ਪੀਐਮ ਮਿਊਜ਼ੀਅਮ ਵਜੋਂ ਜਾਣਿਆ ਜਾਵੇਗਾ। ਇੱਥੇ ਦੇਸ਼ ਦੇ ਸਾਰੇ 14 ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਾਂ ਨੂੰ ਸੰਭਾਲ ਕੇ ਰੱਖਿਆ ਜਾਵੇਗਾ। ਕੇਂਦਰ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਨੂੰ ਅੰਬੇਡਕਰ ਜੈਅੰਤੀ ਉਤੇ ਇਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਐਨਡੀਏ ਸਰਕਾਰ ਨੇ 14 ਸਾਬਕਾ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਸਵੀਕਾਰ ਕਰਨ ਲਈ ਇਹ ਕਦਮ ਚੁੱਕੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਕੇਵਲ ਐਨਡੀਏ ਸਰਕਾਰ ਨੇ ਪਿਛਲੇ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕੇ ਹਨ। ਨਰਿੰਦਰ ਮੋਦੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਡਾ.ਬੀ.ਆਰ. ਅੰਬੇਡਕਰ ਮਿਊਜ਼ੀਅਮ ਦਾ ਦੌਰਾ ਕਰਨ ਦਾ ਵੀ ਜ਼ਿਕਰ ਕੀਤਾ। ਡਾ. ਬੀ.ਆਰ ਅੰਬੇਡਕਰ ਦੀ ਜੈਅੰਤੀ ਮੌਕੇ ਰਾਸ਼ਟਰੀ ਰਾਜਧਾਨੀ 'ਚ 14 ਅਪ੍ਰੈਲ ਨੂੰ ਡਾ.ਬੀ.ਆਰ. ਅੰਬੇਡਕਰ ਮਿਊਜ਼ੀਅਮ ਦਾ ਉਦਘਾਟਨ ਵੀ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ, ਰਾਸ਼ਟਰੀ ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ 'ਚ ਸਹੁੰ ਚੁੱਕੀ। ਭਾਜਪਾ ਵੱਲੋਂ 6 ਅਪ੍ਰੈਲ (ਭਾਜਪਾ ਦੇ ਸਥਾਪਨਾ ਦਿਵਸ) ਤੋਂ ਪ੍ਰੋਗਰਾਮਾਂ ਦੀ ਲੜੀ ਕਰਵਾਈ ਗਈ। ਪਾਰਟੀ ਦੇ ਸਥਾਪਨਾ ਦਿਵਸ ਤੋਂ ਲੈ ਕੇ 14 ਅਪ੍ਰੈਲ ਭਾਵ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਤੱਕ ਕਈ ਪ੍ਰੋਗਰਾਮ ਕਰਵਾਏ ਜਾਣਗੇ। ਜੇਪੀ ਨੱਡਾ ਨੇ ਪਾਰਟੀ ਦੇ ਆਉਣ ਵਾਲੇ ਸਥਾਪਨਾ ਦਿਵਸ ਦੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ, ਭਾਜਪਾ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਹੋਰ ਛੇ ਮਹੀਨਿਆਂ ਲਈ ਵਧਾਉਣ ਲਈ ਪ੍ਰਧਾਨ ਮੰਤਰੀ ਨੂੰ ਵਧਾਈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ੍ ਯੋਜਨਾ ਨੂੰ ਹੋਰ ਛੇ ਮਹੀਨਿਆਂ ਲਈ ਵਧਾ ਦਿੱਤਾ ਹੈ। ਹੁਣ ਸਤੰਬਰ 2022 ਤੱਕ ਹਰੇਕ ਲਾਭਪਾਤਰੀ ਨੂੰ ਅਨਾਜ ਦੇ ਆਮ ਕੋਟੇ ਤੋਂ ਇਲਾਵਾ ਪ੍ਰਤੀ ਮਹੀਨਾ ਵਾਧੂ 5 ਕਿਲੋ ਮੁਫਤ ਰਾਸ਼ਨ ਮਿਲੇਗਾ। ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਚੁੱਕਿਆ ਮੁੱਦਾ, ਪੰਜਾਬ ਦੇ ਹੱਕਾਂ 'ਤੇ ਕੇਂਦਰ ਮਾਰ ਰਹੀ ਡਾਕਾ