ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਨੇ ਚਾਰ ਵਾਰਡਾਂ ਦੇ ਲੋਕ, ਨਿਗਮ ਖ਼ਿਲਾਫ਼ ਕੱਢੀ ਭੜਾਸ
ਜਲੰਧਰ : ਜਲੰਧਰ ਦੇ ਹੁਸ਼ਿਆਰਪੁਰ ਰੋਡ ਤੇ ਵਿਧਾਨ ਸਭਾ ਹਲਕਾ ਉੱਤਰੀ ਦੇ ਚਾਰ ਵਾਰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਡਾਹਢੇ ਪਰੇਸ਼ਾਨ ਹਨ। ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਦੂਰੋਂ-ਨੇੜਿਓਂ ਪਾਣੀ ਲਿਆਉਣ ਲਈ ਮਜਬੂਰ ਹੋ ਗਏ ਸਨ। ਚਾਰ ਵਾਰਡਾਂ ਦੇ ਲੋਕ ਮੁੱਲ ਦਾ ਪਾਣੀ ਖ਼ਰੀਦ ਕੇ ਕਰ ਰਹੇ ਗੁਜ਼ਾਰਾ ਕਰ ਰਹੇ ਹਨ। ਪਾਣੀ ਨਾ ਮਿਲਣ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ। ਇਲਾਕਾ ਨਿਵਾਸੀਆਂ ਨੇ ਸੜਕ ਉਤੇ ਉਤਰ ਕੇ ਸਰਕਾਰ ਤੇ ਨਗਰ ਨਿਗਮ ਖਿਲਾਫ ਭੜਾਸ ਕੱਢੀ। ਧਰਨਾਕਾਰੀਆਂ ਨੇ ਦੋਸ਼ ਲਗਾਏ ਕਿ ਕੌਂਸਲਰ ਅਤੇ ਅਧਿਕਾਰੀ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ ਹੈ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਚਾਰ ਵਾਰਡਾਂ ਦੀਆਂ ਮੋਟਰਾਂ ਖ਼ਰਾਬ ਹੋਣ ਕਾਰਨ ਪਿਛਲੇ 5-6 ਦਿਨਾਂ ਤੋਂ ਪਾਣੀ ਨਹੀਂ ਆ ਰਿਹਾ ਹੈ। ਸਾਰੇ ਟਿਊਬਵੈਲ ਬੰਦ ਪਏ ਹਨ। ਉਨ੍ਹਾਂ ਨੇ ਕਿਹਾ ਕਿ ਟੈਂਕਰਾਂ ਰਾਹੀਂ ਲੋਕਾਂ ਨੂੰ ਗੰਦਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਬਰਸਾਤ ਦੇ ਮੌਸਮ ਕਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਕਿਹਾ ਕਿ ਜੇ ਇਸ ਸਮੱਸਿਆ ਜਲਦ ਹੱਲ ਨਾ ਕੀਤੀ ਗਈ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੇ। ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਲੋਕਾਂ ਦੇ ਧਰਨਾ ਦੇਣ ਤੋਂ ਬਾਅਦ ਮੌਕੇ ਉਤੇ ਨਗਰ ਨਿਗਮ ਦੇ ਅਧਿਕਾਰੀ ਪੁੱਜੇ ਗਏ। ਨਗਰ ਨਿਗਮ ਅਧਿਕਾਰੀਆਂ ਨੇ ਇਸ ਤੋਂ ਬਾਅਦ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਕਿਰਿਆ ਆਰੰਭ ਦਿੱਤੀ ਹੈ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਸ ਸਬੰਧੀ ਮੁਰੰਮਤ ਕਰਨ ਦੇ ਆਦੇਸ਼ ਦਿੱਤੇ ਹਨ। ਲੋਕਾਂ ਵੱਲੋਂ ਦਿੱਤੇ ਗਏ ਧਰਨੇ ਕਾਰਨ ਸ਼ਹਿਰ ਵਿੱਚ ਲੰਮਾ ਜਾਮ ਲੱਗ ਗਿਆ। ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਵੀ ਪੜ੍ਹੋ : ਖਮਾਣੋ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ