ਹਾਈ ਕੋਰਟ ਵੱਲੋਂ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਦਾਖ਼ਲ ਕੀਤੀ ਪਟੀਸ਼ਨ ਖ਼ਾਰਿਜ
ਚੰਡੀਗੜ੍ਹ : ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵੱਲੋਂ ਅੱਜ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ। ਪਟੀਸ਼ਨ ਵਿਚ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਪਹਿਲਾਂ ਵੀ ਦਿੱਲੀ ਹਾਈ ਕੋਰਟ ਇਸ ਤਰ੍ਹਾਂ ਦੀ ਪਟੀਸ਼ਨ ਖ਼ਾਰਿਜ ਕਰ ਚੁੱਕਾ ਹੈ। ਕਾਬਿਲੇਗੌਰ ਹੈ ਕਿ ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਫਾਂਸੀ ਚੜ੍ਹਨ ਵਾਲੇ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਹਾਲੇ ਤੱਕ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਇਸ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਭਗਤ ਸਿੰਘ ਅਤੇ ਉਨ੍ਹਾਂ ਦੋ ਸਾਥੀਆਂ ਰਾਜਗੁਰੂ, ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਖ਼ਾਰਿਜ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਰਵੀਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਫ਼ੈਸਲਾ ਸੁਣਾਉਂਦੇ ਹੋਏ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਕਿਸ ਅਧਿਕਾਰ ਨਾਲ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੇ ਹਨ ਪਰ ਕੋਰਟ ਦੇ ਇਸ ਸਵਾਲ ਦਾ ਜਵਾਬ ਪਟੀਸ਼ਨਕਰਤਾ ਕੋਲ ਨਹੀਂ ਸੀ ਤੇ ਨਾ ਹੀ ਉਹ ਇਸ ਸਬੰਧੀ ਕੋਈ ਰਿਕਾਰਡ ਪੇਸ਼ ਕਰ ਸਕਿਆ। ਜਿਸ ਆਧਾਰ ਉਤੇ ਕੋਰਟ ਵੱਲੋਂ ਇਹ ਪਟੀਸ਼ਨ ਖ਼ਾਰਿਜ ਕੀਤੀ ਗਈ। ਅਦਾਲਤ ਨੇ ਆਪਣੇ ਹੁਕਮ ਵਿਚ ਕਿਹਾ ਪਟੀਸ਼ਨਕਰਤਾ ਆਪਣੀ ਦਲੀਲ ਵਿਚ ਕੋਈ ਵੀ ਅਜਿਹਾ ਕਾਗਜ਼ ਜਾਂ ਤੱਥ ਪੇਸ਼ ਨਹੀਂ ਕਰ ਸਕੇ ਜੋ ਭਗਤ ਸਿੰਘ ਨੂੰ ਸ਼ਹੀਦ ਦੱਸ ਸਕੇ। ਪਾਣੀਪਤ ਦੇ ਵਰਿੰਦਰ ਸਾਂਗਵਾਨ ਨੇ ਪਟੀਸ਼ਨ ਦਾਖ਼ਲ ਕੀਤੀ ਸੀ। -PTC News ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਤਲ ਮਗਰੋਂ 10 ਕਿਲੋਮੀਟਰ ਦੀ ਦੂਰੀ 'ਤੇ ਲੁਕੇ ਰਹੇ ਸ਼ੂਟਰ, ਪੁਲਿਸ ਲੱਭਣ 'ਚ ਰਹੀ ਨਾਕਾਮ!