ਕੈਦੀ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼
ਲੁਧਿਆਣਾ : ਲੁਧਿਆਣਾ ਜੇਲ੍ਹ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਾਰ ਲੁਧਿਆਣਾ ਜੇਲ੍ਹ ਦੇ ਕੈਦੀ ਨੇ ਜੇਲ੍ਹ ਪ੍ਰਸ਼ਾਸਨ ਉਤੇ ਕਥਿਤ ਗੰਭੀਰ ਦੋਸ਼ ਲਗਾਏ ਹਨ। ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਦੱਸਿਆ ਕਿ ਜੇਲ੍ਹ ਪ੍ਰਬੰਧਕਾਂ ਵੱਲੋਂ ਉਸ ਦੀ ਕਥਿਤ ਤੌਰ ਉਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜੇਲ੍ਹ ਵਿੱਚ ਮੁਲਾਜ਼ਮਾਂ ਵੱਲੋਂ ਉਸ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਕੈਦੀ ਜੇਲ੍ਹ ਵਿੱਚ ਪੀਲੀਆ ਤੋਂ ਪੀੜਤ ਹੈ ਜਿਸ ਕਾਰਨ ਉਸ ਦੀ ਹਾਲਤ ਕਾਫ਼ੀ ਖ਼ਰਾਬ ਹੈ। ਨੌਜਵਾਨ ਭਰਤ ਦੇ ਵਕੀਲ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਅਪੀਲ ਕੀਤੀ ਸੀ। ਕੈਦੀ ਨੇ ਜੇਲ੍ਹ ਵਿੱਚ ਵੀਡੀਓ ਬਣਾ ਕੇ ਜੇਲ੍ਹ ਪ੍ਰਸ਼ਾਸਨ ਉਤੇ ਗੰਭੀਰ ਇਲਜ਼ਾਮ ਲਗਾਏ ਹਨ। ਵੀਡੀਓ ਵਿੱਚ ਕੈਦੀ ਸੱਟਾਂ ਦਾ ਨਿਸ਼ਾਨ ਦਿਖਾਉਂਦਾ ਹੋਇਆ ਜੇਲ੍ਹ ਪ੍ਰਸ਼ਾਸਨ ਉਤੇ ਦੋਸ਼ ਲਗਾ ਰਿਹਾ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਕੈਦੀ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਜਾਵੇ। ਕੈਦੀ ਨੇ ਦੋਸ਼ ਲਗਾਏ ਕੇ ਜੇਲ੍ਹ ਦੇ ਮੁਲਾਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਭਰਤ ਨੂੰ ਕੋਰੋਨਾ ਦੇ ਦੌਰ ਤੋਂ ਪਹਿਲਾਂ ਅੰਮ੍ਰਿਤਸਰ ਜੇਲ੍ਹ ਤੋਂ ਲੁਧਿਆਣਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਭਰਤ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਭਰਤ ਨੇ ਵੀਡੀਓ 'ਚ ਕਿਹਾ ਕਿ ਜੇਲ੍ਹ ਅੰਦਰ ਉਸ ਦਾ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਉਲਟਾ ਉਸ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਜੇਲ੍ਹ ਵਿੱਚ ਪਹਿਲਾਂ ਵੀ ਕਈ ਕਾਰਨਾਮੇ ਹੁੰਦੇ ਰਹੇ ਹਨ। ਕੈਦੀ ਜੇਲ੍ਹ ਵਿੱਚ ਸ਼ਰਾਬ ਪੀਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਦੀ ਬਹੁਤ ਕਿਰਕਿਰੀ ਹੋਈ ਸੀ। ਇਸ ਤੋਂ ਇਲਾਵਾ ਲੁਧਿਆਣਾ ਜੇਲ੍ਹ ਵਿੱਚ ਕੈਦੀਆਂ ਕੋਲੋਂ ਮੋਬਾਈਲ ਫੜਨ ਦੀਆਂ ਘਟਨਾਵਾਂ ਵੀ ਵਾਪਰਦੀਆਂ ਰਹੀਆਂ ਹਨ। ਇਸ ਕਾਰਨ ਲੁਧਿਆਣਾ ਜੇਲ੍ਹ ਪ੍ਰਸ਼ਾਸਨ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ। ਇਹ ਵੀ ਪੜ੍ਹੋ : ਬਿਜਲੀ ਸੰਕਟ: ਗਰਮੀ ਵੱਧਣ ਕਾਰਨ ਵਧੀ ਬਿਜਲੀ ਦੀ ਮੰਗ, ਕੋਲੇ ਦੀ ਵੀ ਵੱਡੀ ਘਾਟ