ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ ਨੂੰ ਮੁੱਖ ਸਕੱਤਰ ਲਾਇਆ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਈਏਸ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ. ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਅਤੇ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਡੀਜੀਪੀ ਤੋਂ ਬਾਅਦ ਹੁਣ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਆਈਏਐਸ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ। ਉਹ ਛੇਤੀ ਹੀ ਆਪਣਾ ਚਾਰਜ ਸਾਂਭਣਗੇ। ਇਸ ਤੋਂ ਪਹਿਲਾਂ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਵਜੋਂ ਤਾਇਨਾਤ ਸਨ। ਜਾਬ ਦੇ ਮੁੱਖ ਸਕੱਤਰ ਅਨੀਰੁਧ ਤਿਵਾੜੀ ਦੀ ਥਾਂ ਹੁਣ ਵੀ ਕੇ ਜੰਜੂਆ ਨੂੰ ਪੰਜਾਬ ਦਾ ਮੁੱਖ ਸਕੱਤਰ ਲਾਇਆ ਗਿਆ ਹੈ। ਅਨੀਰੁਧ ਤਿਵਾੜੀ ਦਾ ਤਬਾਦਲਾ ਮਹਾਤਮਾ ਗਾਂਧੀ ਇੰਸਟੀਚਿਊਟ ਪਬਲਿਕ ਐਡਮਿਨਸਟ੍ਰੇਸ਼ਨ ਵਿੱਚ ਕੀਤਾ ਗਿਆ ਹੈ। ਅਨਿਰੁਧ ਤਿਵਾੜੀ ਨੂੰ ਹੁਣ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਕਾਬਲੇਗੌਰ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਤੋਂ ਚੱਲ ਰਹੇ ਡੀਜੀਪੀ ਅਤੇ ਮੁੱਖ ਸਕੱਤਰ ਦੋਵੇਂ ਮੁੱਖ ਅਫ਼ਸਰ ਬਦਲ ਦਿੱਤੇ ਗਏ ਹਨ। ਇਹ ਵੀ ਪੜ੍ਹੋ : ਮੋਗਾ ਕਚਹਿਰੀ ਨੇੜੇ ਪਾਰਕਿੰਗ 'ਚ ਦੋ ਧਿਰਾਂ ਦਰਮਿਆਨ ਹੋਈ ਫਾਇਰਿੰਗ