ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਕੀਤੀ ਜਾਰੀ
ਚੰਡੀਗੜ੍ਹ: ਦੇਸ਼ ਭਰ ਵਿੱਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧ ਰਹੇ ਹਨ ਉਥੇ ਹੀ ਪੰਜਾਬ ਵਿੱਚ ਕੋਰੋਨਾ ਵਾਇਰਸ ਮੁੜ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਕੋਰੋਨਾ ਦੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ।
ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਲਾਜ਼ਮੀ-
ਭੀੜ ਵਾਲੀਆਂ ਥਾਵਾਂ ਉੱਤੇ ਜਾਣ ਸਮੇਂ ਇਕ-ਦੂਜੇ ਤੋਂ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਲਾਜ਼ਮੀ ਹੈ। ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਮੁੜ ਤੋਂ ਪੈਰ ਪਸਾਰਦਾ ਜਾ ਰਿਹਾ ਹੈ। ਐਡਵਾਈਜ਼ਰੀ ਵਿੱਚ ਖਾਸ ਹਦਾਇਤ ਦਿੱਤੀ ਹੈ ਕਿ ਕੋਰੋਨਾ ਤੋਂ ਬਚਣ ਲਈ ਇਕ-ਦੂਜੇ ਤੋਂ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਜ਼ਰੂਰੀ ਹੈ।
ਭੀੜ-ਭਾੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਣਨਾ ਲਾਜ਼ਮੀ-
ਕੋਰੋਨਾ ਦੇ ਵੱਧਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਨਤਕ ਥਾਵਾਂ ਉਤੇ ਮਾਸਕ ਪਹਿਣਨਾ ਲਾਜ਼ਮੀ ਕਰ ਦਿੱਤਾ ਹੈ। ਉਥੇ ਹੀ ਪੰਜਾਬ ਸਰਕਾਰ ਨੇ ਹਦਾਇਤ ਦਿੱਤੀ ਹੈ ਕਿ ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਵਿੱਚ ਵੀ ਮਾਸਕ ਪਹਿਣਨਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਕੋਰੋਨਾ ਦੇ ਲੱਛਣ ਆਉਣ 'ਤੇ ਟੈਸਟ ਕਰਵਾਓ-
ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਦੇ ਲੱਛਣ ਆਉਂਦੇ ਹਨ ਤਾਂ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਕੋਰੋਨਾ ਟੈਸਟ ਕਰਵਾਉਣ।
ਕੋਰੋਨਾ ਟੈਸਟਿੰਗ ਵਧਾਈ ਜਾਵੇਗੀ-
ਕੋਰੋਨਾ ਨੂੰ ਰੋਕਣ ਲਈ ਕੋਰੋਨਾ ਦੀ ਟੈਸਟਿੰਗ ਵੱਧ ਤੋਂ ਵੱਧ ਕਰਨ ਦੀ ਹਦਾਇਤ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਣ ਲਈ ਟੈਸਟਿੰਗ ਪ੍ਰਕਿਰਿਆ ਉੱਤੇ ਜ਼ੋਰ ਦੇਣ ਦੀ ਜ਼ਰੂਰਤ ਹੈ।
ਵੈਕਸੀਨ ਲਗਾਉਣੀ ਲਾਜ਼ਮੀ-
ਪੰਜਾਬ ਸਰਕਾਰ ਨੇ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਾਉਣੀ ਜ਼ਰੂਰੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਲੋਕ ਵੱਧ ਤੋਂ ਵੱਧ ਵੈਕਸੀਨ ਲਗਾਉਣ।
ਇਹ ਵੀ ਪੜ੍ਹੋ:ਜੈਸ਼-ਏ-ਮੁਹੰਮਦ ਅਤੇ ਤਹਿਰੀਕ-ਏ-ਤਾਲਿਬਾਨ ਦੇ ਨਾਲ ਜੁੜਿਆ ਅੱਤਵਾਦੀ ਸਹਾਰਨਪੁਰ ਤੋਂ ਗ੍ਰਿਫ਼ਤਾਰ
-PTC News