ਪੰਜਾਬ ਸਰਕਾਰ ਵੱਲੋਂ ਪੇਸ਼ ਖ਼ਰਚੇ ਭਰਪੂਰ ਬਜਟ 'ਚ ਹੀਲੇ-ਵਸੀਲੇ ਰਹੇ ਗਾਇਬ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣਾ ਪਲੇਠਾ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1,55,860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਉਤੇ ਜ਼ਿਆਦਾ ਜ਼ੋਰ ਦਿੱਤਾ ਗਿਆ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਨੇ ਤਕਰੀਬਨ ਹਰ ਖੇਤਰ ਲਈ ਵੱਡੇ ਐਲਾਨ ਕੀਤੇ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਜਟ ਵਿੱਚ 14.20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਬਜਟ 'ਚ ਸਰਕਾਰ ਦੇ ਖਰਚੇ ਦਾ ਅਨੁਮਾਨ 1,55,859.78 ਕਰੋੜ ਰੁਪਏ ਹੈ, ਜਦੋਂਕਿ ਪ੍ਰਾਪਤੀ 1,51,129.29 ਕਰੋੜ ਰੁਪਏ ਹੈ। ਆਮਦਨ ਅਤੇ ਖਰਚ ਵਿੱਚ 4730.91 ਕਰੋੜ ਰੁਪਏ ਦਾ ਫ਼ਰਕ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਸ ਸਾਲ ਸਰਕਾਰ ਬਿਨਾਂ ਕੋਈ ਟੈਕਸ ਲਗਾਏ ਮਾਲੀਏ ਵਿੱਚ 95378 ਕਰੋੜ ਰੁਪਏ ਦਾ ਵਾਧਾ ਕਰੇਗੀ। ਵਿੱਤ ਮੰਤਰੀ ਨੇ ਆਮਦਨ ਅਤੇ ਖ਼ਰਚ ਦੇ ਵਿਚਕਾਰ ਦੇ ਗਾਇਬ ਨੂੰ ਭਰਨ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ ਹੈ। ਜਦੋਂ ਕਿ 2022-23 ਲਈ ਮਾਲੀਆ ਘਾਟਾ ਅਤੇ ਵਿੱਤੀ ਘਾਟਾ 1.99 ਅਤੇ 3.78 ਫ਼ੀਸਦੀ ਹੈ।
ਇਸ ਤੋਂ ਇਲਾਵਾ ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਬਿਊਰੋ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਜਟ ਦੌਰਾਨ-ਦੌਰਾਨ ਵੱਡੇ ਦਾਅਵੇ ਕੀਤੇ ਗਏ ਹਨ। 2.63 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਪੰਜਾਬ ਲਈ ਸਰਕਾਰ ਬਜਟ ਦੌਰਾਨ ਵੱਡੇ-ਵੱਡੇ ਖ਼ਰਚਿਆਂ ਦਾ ਐਲਾਨ ਤਾਂ ਕੀਤਾ ਗਿਆ ਪਰ ਇਹ ਖ਼ਰਚੇ ਪੂਰੇ ਕਿੱਥੋਂ ਕਰਨੇ ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਈ ਵੀ ਜ਼ਿਕਰ ਨਹੀਂ ਕੀਤਾ।
ਪਹਿਲੀ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਉਤੇ ਪਹਿਲਾਂ ਕਾਫੀ ਦੇਣਦਾਰੀਆਂ ਹਨ। ਪੰਜਾਬ ਸਰਕਾਰ ਲਈ ਇਨ੍ਹਾਂ ਸਾਰੇ ਐਲਾਨਾਂ ਉਤੇ ਅਮਲੀਜਾਮਾ ਪਹਿਨਾਉਣਾ ਵੱਡੀ ਚੁਣੌਤੀ ਹੋਵੇਗੀ। ਬਜਟ ਵਿੱਚ ਐਲਾਨ ਕੀਤੀਆਂ ਗਈਆਂ ਸਕੀਮਾਂ ਬਾਅਦ ਵਿੱਚ ਦਮ ਤੋੜ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 300 ਯੂਨਿਟਾਂ ਬਿਜਲੀ ਬਿੱਲ 1 ਜੁਲਾਈ ਤੋਂ ਮਾਫ ਕਰਨ ਦਾ ਐਲਾਨ ਵੀ ਕੀਤਾ ਗਿਆ। ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਲ਼ਈ ਭਾਰੀ ਰਕਮ ਸਬੰਧੀ ਵਸੀਲਿਆਂ ਦਾ ਵੀ ਜ਼ਿਕਰ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ ਨੌਕਰੀਪੇਸ਼ਾ ਲੋਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦਾ ਪ੍ਰੋਫੈਸ਼ਨਲ ਟੈਕਸ ਵੀ ਮਾਫ ਕਰ ਦਿੱਤਾ ਜਾਵੇਗਾ ਪਰ ਪੰਜਾਬ ਸਰਕਾਰ ਵੱਲੋਂ ਇਸ ਮੁੱਦੇ ਨੂੰ ਵੀ ਅਣਛੂਹਿਆਂ ਛੱਡ ਦਿੱਤਾ। ਇਸ ਕਾਰਨ ਨੌਕਰੀਪੇਸ਼ਾ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ 18 ਸਾਲ ਦੀਆਂ ਔਰਤਾਂ ਲਈ 1000 ਰੁਪਏ ਦੇ ਭੱਤੇ ਦਾ ਦਾਅਵਾ ਕੀਤਾ ਗਿਆ ਸੀ। ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਭੱਤੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਇਸ ਨਾਲ ਔਰਤਾਂ ਵਿੱਚ ਭਾਰੀ ਨਿਰਾਸ਼ਾ ਹੈ।
ਇਹ ਵੀ ਪੜ੍ਹੋ : Punjab Budget 2022: 'ਆਪ' ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ