ਦੋ ਸੂਬਿਆਂ ਨੂੰ ਜੋੜਦੀ ਸੜਕ ਖਸਤਾ ਹਾਲ, ਲੋਕਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਟੁੱਟਣ ਕਾਰਨ ਕਈ ਹਾਦਸੇ ਹੋ ਚੁੱਕੇ ਹਨ। ਸੜਕ ਨੂੰ ਲੈ ਕੇ ਸਥਾਨਕ ਨਿਵਾਸੀਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸੜਕ ਦੁਬਾਰਾ ਨਾ ਬਣਾਈ ਗਈ ਤਾਂ ਵੱਡੇ ਪੱਧਰ ਉੱਤੇ ਸੰਘਰਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ਜਿਹੜੀ ਕਿ ਦੋ ਸੂਬੇ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿੱਚ ਲਿੰਕ ਕਰਦੀ ਹੈ। ਸੜਕ ਦੇ ਵਿਚ ਪਏ ਹੋਏ ਟੋਇਆ ਕਾਰਨ ਰਾਹਗੀਰਾਂ ਨੂੰ ਲਗਾਤਾਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰੀ ਅਜਿਹੇ ਭਿਆਨਕ ਹਾਦਸੇ ਵੀ ਵਾਪਰੇ ਹਨ ਜਿਨ੍ਹਾਂ ਵਿੱਚ ਗੰਭੀਰ ਰੂਪ ਵਿੱਚ ਲੋਕ ਜ਼ਖਮੀ ਹੋਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਇੰਨ੍ਹੀ ਕੁ ਖਸਤਾ ਹੋ ਚੁੱਕੀ ਹੈ ਕਿ ਵੱਡੇ-ਵੱਡੇ ਟੋਇਆਂ ਦੇ ਵਿੱਚ ਪਾਣੀ ਭਰਨ ਕਰਕੇ ਕਈ ਹਾਦਸੇ ਵੀ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸੜਕ ਟੁੱਟਣ ਕਾਰਨ ਨਾਲ ਟ੍ਰੈਫਿਕ ਦੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਾਰ ਨਾ ਲੈਣ ਕਰਕੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਹਾਈਵੇਅ ਉੱਤੇ ਓਵਰਲੋਡ ਟਿੱਪਰ ਲਗਾਤਾਰ ਚੱਲਦੇ ਹਨ ਜਿਸ ਕਰਕੇ ਵੀ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੜਕ ਬਣਾਇਆ ਜਾਵੇ ਨਹੀਂ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।