ਸਫ਼ਾਈ ਮੁਲਾਜ਼ਮਾਂ ਨੇ ਮਮਤਾ ਆਸ਼ੂ ਦੀ ਰਿਹਾਇਸ਼ ਅੱਗੇ ਕੂੜੇ ਦੀਆਂ ਰੇਹੜੀਆਂ ਲਗਾਈਆਂ
ਲੁਧਿਆਣਾ : ਲੁਧਿਆਣਾ ਵਿਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਬੀਤੇ ਦਿਨੀਂ ਨਗਰ ਨਿਗਮ ਦੀ ਹਾਊਸ ਦੀ ਮੀਟਿੰਗ ਦੌਰਾਨ ਮਮਤਾ ਆਸ਼ੂ ਵੱਲੋਂ ਆਮ ਆਦਮੀ ਪਾਰਟੀ ਵਿਧਾਇਕਾਂ ਦਾ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਦਿੱਤੇ ਜਾ ਰਹੇ ਬਿਆਨ ਨੂੰ ਲੈ ਕੇ ਮਮਤਾ ਆਸ਼ੂ ਹਾਊਸ ਦੀ ਮੀਟਿੰਗ ਦੌਰਾਨ ਸਵਾਲ ਖੜ੍ਹੇ ਕੀਤੇ ਗਏ। ਇਸ ਦੌਰਾਨ 'ਆਪ' ਵਿਧਾਇਕ ਤੇ ਮਮਤਾ ਆਸ਼ੂ ਪਤਨੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਜੰਮ ਕੇ ਤਕਰਾਰ ਵੀ ਹੋਈ ਪਰ ਅੱਜ ਸਫ਼ਾਈ ਮੁਲਾਜ਼ਮਾਂ ਵੱਲੋਂ ਮਮਤਾ ਆਸ਼ੂ ਦਾ ਵਿਰੋਧ ਕਰਨ ਲਈ ਕੂੜੇ ਦੀਆਂ ਰੇਹੜੀਆਂ ਭਰ ਕੇ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਲਗਾ ਦਿੱਤੀਆਂ ਗਈਆਂ। ਇਸ ਦੌਰਾਨ ਜੰਮ ਕੇ ਹੰਗਾਮਾ ਹੋਇਆ ਪਰ ਮੌਕੇ ਉਤੇ ਲੁਧਿਆਣਾ ਨਗਰ ਨਿਗਮ ਦੇ ਮੇਅਰ ਪਹੁੰਚੇ। ਉਨ੍ਹਾਂ ਨੇ ਸਫ਼ਾਈ ਮੁਲਾਜ਼ਮਾਂ ਨੂੰ ਸ਼ਾਂਤ ਕਰਵਾਇਆ ਨਾਲ ਹੀ ਮਮਤਾ ਆਸ਼ੂ ਨੇ ਵੀ ਸਫ਼ਾਈ ਦਿੱਤੀ। ਇਹ ਵੀ ਪੜ੍ਹੋ : ਅਰੁਣਾਚਲ ਪ੍ਰਦੇਸ਼ 'ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਕਰੈਸ਼, ਪਾਇਲਟ ਦੀ ਮੌਤ ਸਫ਼ਾਈ ਮੁਲਾਜ਼ਮਾਂ ਨੇ ਕਿਹਾ ਕਿ ਹਾਊਸ ਦੀ ਮੀਟਿੰਗ ਦੌਰਾਨ ਸਹਾਇਕ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ਨੂੰ ਲੈ ਕੇ ਮਮਤਾ ਆਸ਼ੂ ਨੇ ਵਿਰੋਧ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਭੜਾਸ ਕੱਢੀ। ਜਦੋਂ ਕਿ ਦੂਜੇ ਪਾਸੇ ਮਮਤਾ ਆਸ਼ੂ ਨੇ ਕਿਹਾ ਕਿ ਉਸ ਨੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਿਰੋਧ ਨਹੀਂ ਕੀਤਾ ਸਗੋਂ ਵਿਧਾਇਕਾਂ ਵੱਲੋਂ ਆਪਣੇ ਚਹੇਤਿਆਂ ਨੂੰ ਪੱਕਾ ਕਰਵਾਉਣ ਦੀਆਂ ਕੀਤੀਆਂ ਜਾ ਰਹੀਆਂ ਗੱਲਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੀ ਬਹਿਸ ਸਫ਼ਾਈ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕਰਨ ਦੀ ਗੱਲ ਨੂੰ ਲੈ ਕੇ ਹੋਈ ਸੀ। ਇਸ ਦੌਰਾਨ ਲੁਧਿਆਣਾ ਦੇ ਮੇਅਰ ਵੀ ਸਫ਼ਾਈ ਮੁਲਾਜ਼ਮਾਂ ਨੂੰ ਸਮਝਾਉਣ ਲਈ ਪੁੱਜੇ। ਸਫ਼ਾਈ ਕਰਮਚਾਰੀਆਂ ਨੇ ਮਮਤਾ ਆਸ਼ੂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮਮਤਾ ਆਸ਼ੂ ਨੇ ਕਿਹਾ ਕਿ ਉਹ ਸਫ਼ਾਈ ਮੁਲਾਜ਼ਮਾਂ ਖ਼ਿਲਾਫ਼ ਨਹੀਂ ਹੈ ਸਗੋਂ ਹਾਊਸ ਵਿੱਚ ਮਤਾ ਲਿਆ ਕੇ ਉਨ੍ਹਾਂ ਨੂੰ ਪੱਕਾ ਕਰਨ ਲਈ ਉਨ੍ਹਾਂ ਨੇ ਯਤਨ ਕੀਤੇ ਸਨ ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਮਮਤਾ ਆਸ਼ੂ ਕਿਸੇ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਿਧਾਇਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਇਕ ਔਰਤ ਦੇ ਨਾਲ ਇਸ ਤਰ੍ਹਾਂ ਦਾ ਸਲੂਕ ਕਰ ਰਹੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਮਮਤਾ ਆਸ਼ੂ ਲਗਾਤਾਰ ਕੌਂਸਲਰ ਰਹਿੰਦੇ ਹਨ ਲੋਕਾਂ ਦੀ ਸੇਵਾ ਕਰਦੇ ਰਹੇ ਹਨ। -PTC News