ਆਈਜੀ ਦੀ ਅਗਵਾਈ ਵਾਲੀ ਐਸਆਈਟੀ ਕਰੇਗੀ ਗਿਰਜਾਘਰ ਘਟਨਾ ਦੀ ਜਾਂਚ
ਚੰਡੀਗੜ੍ਹ : ਅੰਮ੍ਰਿਤਸਰ ਦੇ ਤਰਨਤਾਰਨ ਦੇ ਠੱਕਰਪੁਰਾ ਵਿਚ ਗਿਰਜਾਘਰ ਵਿਖੇ ਹੋਈ ਭੰਨਤੋੜ ਤੇ ਪ੍ਰਬੰਧਕ ਦੀ ਕਾਰ ਨੂੰ ਸਾੜਨ ਦੀ ਘਟਨਾ ਦੀ ਘੋਖ ਵਿਸ਼ੇਸ਼ ਜਾਂਚ ਟੀਮ (SIT) ਕਰੇਗੀ। ਡੀਜੀਪੀ ਗੌਰਵ ਯਾਦਵ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਏਡੀਜੀਪੀ ਬੀ. ਚੰਦਰਸ਼ੇਖਰ ਨੇ ਫਿਰੋਜ਼ਪੁਰ ਰੇਂਜ ਦੇ ਆਈਜੀ ਦੀ ਅਗਵਾਈ ਹੇਠ ਐਸ.ਆਈ.ਟੀ. ਜਿਸ ਵਿੱਚ ਤਰਨਤਾਰਨ ਦੇ ਐਸਐਸਪੀ ਤੇ ਐਸਪੀ ਇਨਵੈਸਟੀਗੇਸ਼ਨ ਨੂੰ ਮੈਂਬਰ ਬਣਾਇਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਐਸਆਈਟੀ ਰੋਜ਼ਾਨਾ ਜਾਂਚ ਕਰੇਗੀ। ਇਸ ਕਾਰਨ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਐਸਆਈਟੀ ਚਾਹੇ ਤਾਂ ਕਿਸੇ ਹੋਰ ਅਧਿਕਾਰੀ ਨੂੰ ਵੀ ਆਪਣੇ ਨਾਲ ਸ਼ਾਮਲ ਕਰ ਸਕਦੀ ਹੈ। ਤਰਨਤਾਰਨ ਦੇ ਚਰਚ 'ਚ ਭੰਨਤੋੜ ਅਤੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਜਾਂਚ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਨੂੰ ਭੰਗ ਕਰਨਾ ਚਾਹੁੰਦੇ ਹਨ। ਜਿਸ ਦੀ ਡੂੰਘਾਈ ਨਾਲ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਡੀਜੀਪੀ ਨੇ ਦੁਹਰਾਇਆ ਕਿ ਪੁਲਿਸ ਪੰਜਾਬ ਵਿਚ ਸ਼ਾਂਤਮਈ ਮਾਹੌਲ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਵੀ ਪੜ੍ਹੋ : ਸਿੱਪੀ ਸਿੱਧੂ ਕਤਲ ਕਾਂਡ : ਕਲਿਆਣੀ ਦੀ ਜ਼ਮਾਨਤ ਪਟੀਸ਼ਨ 'ਤੇ HC ਨੇ ਫ਼ੈਸਲਾ ਰੱਖਿਆ ਸੁਰੱਖਿਅਤ ਕਾਬਿਲੇਗੌਰ ਪਿੰਡ ਠੱਕਰਪੁਰਾ ਸਥਿਤੀ ਗਿਰਜਾਘਰ ਵਿਖੇ ਬੀਤੇ ਦਿਨੀਂ ਅਣਪਛਾਤਿਆਂ ਨੇ ਚੌਕੀਦਾਰ ਨੂੰ ਬੰਦੀ ਬਣਾ ਕੇ ਧਾਰਮਿਕ ਮੂਰਤੀਆਂ ਤੋੜ ਦਿੱਤੀਆਂ ਤੇ ਗਿਰਜਾਘਰ ਪ੍ਰਬੰਧਕ ਦੀ ਕਾਰ ਨੂੰ ਅੱਗ ਲਗਾ ਦਿੱਤੀ ਸੀ। ਇਸ ਘਟਨਾ ਦੇ ਵਿਰੋਧ ਵਜੋਂ ਇਸਾਈ ਭਾਈਚਾਰੇ ਵੱਲੋਂ ਇਨਸਾਫ਼ ਲਈ ਗਿਰਜਾਘਰ ਦੇ ਸਾਹਮਣੇ ਪੱਟੀ ਖੇਮਕਰਨ ਸੜਕ ਦੇ ਧਰਨਾ ਲਗਾਇਆ ਗਿਆ ਸੀ। -PTC News