ਐਸਆਈਟੀ ਨੇ SC 'ਚ ਕਿਹਾ- ਮਿਸ਼ਰਾ ਦੀ ਜ਼ਮਾਨਤ ਵਿਰੁੱਧ ਅਪੀਲ ਕਰਨ ਦੀ ਸਰਕਾਰ ਨੂੰ ਕੀਤੀ ਸੀ ਸਿਫਾਰਿਸ਼
ਨਵੀਂ ਦਿੱਲੀ : ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ। ਕਿਸਾਨਾਂ ਵਲੋਂ ਪੇਸ਼ ਵਕੀਲ ਨੇ ਕਿਹਾ ਕਿ ਆਸ਼ੀਸ਼ ਨੂੰ ਪਤਾ ਸੀ ਕਿ ਉਸ ਰਸਤੇ ਵਿਚ ਕਿਸਾਨ ਧਰਨੇ ’ਤੇ ਬੈਠੇ ਹਨ ਜਦਕਿ ਉਪ ਮੁੱਖ ਮੰਤਰੀ ਨੂੰ ਬਦਲਵਾਂ ਰੂਟ ਦਿੱਤਾ ਗਿਆ ਸੀ ਪਰ ਆਸ਼ੀਸ਼ ਜਾਣਬੁਝ ਕੇ ਕਿਸਾਨਾਂ ਵਾਲੇ ਰਸਤੇ ’ਤੇ ਗਿਆ। ਲਖੀਮਪੁਰ ਖੀਰੀ ਦੀ ਹਿੰਸਾ ਵਿਰੁੱਧ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਵਿਰੁੱਧ ਅੱਜ ਸੁਪਰੀਮ ਵਿੱਚ ਸੁਣਵਾਈ ਹੋਈ। ਪੀੜਤ ਪਰਿਵਾਰਾਂ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਲਈ ਅਪੀਲ ਦਾਇਰ ਕੀਤੀ ਹੋਈ ਹੈ। ਲਖੀਮਪੁਰ ਖੀਰੀ ਹਿੰਸਾ ਵਿੱਚ ਬਣਾਈ ਗਈ ਐਸਆਈਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਤੁਰੰਤ ਅਪੀਲ ਦਾਇਰ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰ ਬੇਨਤੀ ਕੀਤੀ ਗਈ ਸੀ। ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫਾਰਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ ’ਤੇ ਆਸ਼ੀਸ਼ ਮਿਸ਼ਰਾ ਮੌਜੂਦ ਸੀ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ’ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਵਾਲੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੇ ਸਿਖਰਲੀ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਟੈਨੀ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਬੇਨਤੀ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੂੰ ਦੋ ਵਾਰ ਸਿਫ਼ਾਰਸ਼ ਕੀਤੀ ਸੀ। ਇਹ ਘਟਨਾ 3 ਅਕਤੂਬਰ ਨੂੰ ਵਾਪਰੀ ਜਦੋਂ ਲਖੀਮਪੁਰ ਖੀਰੀ ਵਿੱਚ ਗੱਡੀਆਂ ਨਾਲ ਕੁਚਲੇ ਜਾਣ 'ਤੇ 4 ਮੌਤਾਂ ਹੋਈਆਂ ਸਨ ਤੇ ਬਾਅਦ ਵਿੱਚ 4 ਹੋਰ ਲੋਕ ਮਾਰੇ ਗਏ ਸਨ। ਮਤਲਬ ਕਿ ਇਸ ਦੌਰਾਨ ਕੁੱਲ 8 ਮੌਤਾਂ ਹੋਈਆਂ ਸਨ ਤੇ 10 ਦੇ ਕਰੀਬ ਲੋਕ ਜ਼ਖ਼ਮੀ ਗਏ ਸਨ। ਇਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਸਮੇਤ 12 ਹੋਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਸ਼ੁਰੂਆਤੀ ਜਾਂਚ ਵਿੱਚ ਪਾਇਆ ਹੈ ਕਿ ਇਹ ਮਾਮਲਾ ਯੋਜਨਾਬੱਧ ਸਾਜ਼ਿਸ਼ ਹੈ। ਐੱਸਆਈਟੀ ਨੇ ਲਖੀਮਪੁਰ ਖੀਰੀ ਦੇ ਮੁੱਖ ਨਿਆਂਇਕ ਮੈਜਿਸਟ੍ਰੇਟ ਨੂੰ ਲਿਖੇ ਪੱਤਰ ਵਿੱਚ ਕਿਹਾ, ''ਹੁਣ ਤੱਕ ਕੀਤੀ ਗਈ ਜਾਂਚ ਅਤੇ ਹਾਸਲ ਸਬੂਤਾਂ ਨਾਲ ਇਹ ਪੁਖ਼ਤਾ ਹੋਇਆ ਹੈ ਕਿ ਮੁਲਜ਼ਮ ਦੁਆਰਾ ਉਕਤ ਅਪਰਾਧਿਕ ਕਾਰਜ ਨੂੰ ਲਾਪਰਵਾਹੀ ਤੇ ਅਣਗਹਿਲੀ ਨਾਲ ਨਹੀਂ ਸਗੋਂ ਜਾਣਬੁੱਝ ਕੇ ਪਹਿਲਾਂ ਤੋਂ ਤੈਅ ਯੋਜਨਾ ਦੇ ਅਨੁਸਾਰ ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤਾ ਗਿਆ ਹੈ, ਜਿਸ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋਏ।'' ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ, 2 ਹਫਤਿਆਂ 'ਚ 12ਵਾਂ ਵਾਧਾ