ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੋਈ ਹੈ। ਇਸ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਿਰਾਵਟ ਵੱਲ ਜਾਣਾ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ ਹੈ। ਜਥੇਦਾਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵਿਦੇਸ਼ਾਂ ਤੋਂ ਫੋਨ ਅਤੇ ਈਮੇਲਾਂ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਥ ਦੀ ਚਿੰਤਾ ਕਰਨ ਵਾਲੇ ਇਸ ਸਬੰਧੀ ਫ਼ਿਕਰਮੰਦ ਹਨ। ਇਹ ਸਿੱਖ ਭਾਈਚਾਰੇ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਹੋਣ ਲੋੜ ਹੈ ਤੇ ਕਿਹਾ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਬਾਰੇ ਸੋਚਣ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਧਾਨ ਸਭਾ ਚੋਣਾਂ 2022 ਹਾਰ ਹੋਈ ਹੈ, ਅਕਾਲੀ ਦਲ-ਬਸਪਾ ਗੱਠਜੋੜ ਨੂੰ ਸਿਰਫ਼ 4 ਸੀਟਾਂ ਹੀ ਮਿਲੀਆਂ ਹਨ। ਇਨ੍ਹਾਂ ਚੋਣਾਂ ਵਿੱਚ ਵੱਡੇ-ਵੱਡੇ ਥੰਮ੍ਹ ਵੀ ਡਿੱਗ ਪਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਗਿਰਾਵਟ ਭਰੀ ਸਥਿਤੀ ਕਾਫੀ ਚਿੰਤਾਜਨਕ ਹੈ। ਇਹ ਵੀ ਪੜ੍ਹੋ : ਅਕਾਲੀ ਦਲ ਨੇ 14 ਮਾਰਚ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਚੋਣ ਨਤੀਜਿਆਂ ’ਤੇ ਕਰੇਗੀ ਵਿਚਾਰ ਵਟਾਂਦਰਾ