Wed, Nov 13, 2024
Whatsapp

ਖੇਡ ਮੰਤਰੀ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਕੀਤਾ ਸਾਂਝਾ

Reported by:  PTC News Desk  Edited by:  Pardeep Singh -- August 21st 2022 06:56 PM
ਖੇਡ ਮੰਤਰੀ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਕੀਤਾ ਸਾਂਝਾ

ਖੇਡ ਮੰਤਰੀ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਕੀਤਾ ਸਾਂਝਾ

ਬਠਿੰਡਾ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਇੰਦਰਜੀਤ ਕੌਰ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਦਰਜੀਤ ਕੌਰ ਜੋ 62 ਵਰ੍ਹਿਆਂ ਦੇ ਸਨ, ਬੀਤੀ ਰਾਤ ਬਠਿੰਡਾ ਵਿਖੇ ਅਕਾਲ ਚਲਾਣਾ ਹੋਇਆ। ਖੇਡ ਮੰਤਰੀ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਕਿਹਾ ਕਿ ਮਾਤਾ ਇੰਦਰਜੀਤ ਕੌਰ ਦਾ ਜਿੱਥੇ ਅਧਿਆਪਨ ਖੇਤਰ ਵਿੱਚ ਵੱਡਾ  ਯੋਗਦਾਨ ਸੀ ਉੱਥੇ ਉਨ੍ਹਾਂ ਆਪਣੀ ਬੇਟੀ ਅਵਨੀਤ ਕੌਰ ਸਿੱਧੂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਵਿੱਚ ਬਹੁਤ ਵੱਡਾ ਰੋਲ ਨਿਭਾਇਆ। ਮੀਤ ਹੇਅਰ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਇੰਦਰਜੀਤ ਕੌਰ ਦਸ਼ਮੇਸ਼ ਕਾਲਜ ਬਾਦਲ ਤੋਂ ਬਤੌਰ ਲਾਇਬ੍ਰੇਰੀਅਨ ਸੇਵਾ ਮੁਕਤ ਹੋਏ ਸਨ। ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘ ਸਿੱਧੂ ਜਿੱਥੇ ਅਗਾਂਹਵਧੂ ਇਨਸਾਨ ਸਨ, ਉੱਥੇ ਪੱਤਰਕਾਰੀ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਦੀ ਬੇਟੀ ਅਵਨੀਤ ਕੌਰ ਸਿੱਧੂ ਜੋ ਮਾਲੇਰਕੋਟਲਾ ਦੇ ਐਸ.ਐਸ.ਪੀ. ਹਨ। ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਸਰਕਾਰ ਨੂੰ ਵੱਡੀ ਚਿਤਾਵਨੀ -PTC News


Top News view more...

Latest News view more...

PTC NETWORK