ਪਾਕਿ ਦੀ ਨਾਪਾਕ ਹਰਕਤ, ਡਰੋਨ ਨੂੰ ਵੇਖਦੇ ਹੀ ਜਵਾਨਾਂ ਨੇ ਕੀਤੀ ਫਾਇਰਿੰਗ
ਅੰਮ੍ਰਿਤਸਰ: ਲੋਪੋਕੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਰਾਣੀਆਂ ਵਿਖੇ ਦੇਰ ਰਾਤ ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਡ੍ਰੋਨ ਵੱਲ ਜ਼ਬਰਦਸਤ ਫਾਇਰਿੰਗ ਕੀਤੀ ਅਤੇ ਡਰੋਨ ਫਿਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ, ਜਿਸ ਤੋਂ ਬਾਅਦ ਹੁਣ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਜਾਰੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਹਮੇਸ਼ਾ ਨਾਪਾਕ ਹਕਰਤ ਕੀਤੀ ਜਾਂਦੀ ਹੈ। ਬੀਤੇ ਦਿਨੀਂ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਉੱਤੇ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੇਖਿਆ। ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਇਰਿੰਗ ਕਰਕੇ ਡਰੋਨ ਹੇਠਾ ਸੁੱਟ ਲਿਆ। ਬੀਐਸਐਫ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਤਾਂ ਡਰੋਨ ਅਤੇ ਹੈਰੋਇਨ ਬਰਾਮਦ ਹੋਈ। ਪਾਕਿਸਤਾਨ ਵੱਲੋਂ ਡਰੋਨ ਦੁਆਰਾ ਵੀ ਹੈਰੋਇਨ ਭੇਜੀ ਜਾਂਦੀ ਹੈ।ਬੀਐਸਐਫ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਜਵਾਨਾਂ ਡਰੋਨ ਦੀ ਹਰਕਤ ਬਾਰੇ ਪਤਾ ਲੱਗਦੇ ਸਾਰ ਹੀ ਫਾਇਰ ਕੀਤੇ ਗਏ ਅਤੇ ਫਾਇਰਿੰਗ ਨਾਲ ਡਰੋਨ ਨੂੰ ਹੇਠਾਂ ਸੁੱਟ ਲਿਆ। ਉਨ੍ਹਾਂ ਨੇ ਕਿਹਾ ਹੈ ਕਿ ਡਰੋਨ ਨਾਲ ਇਕ ਬਾਕਸ ਸੀ ਜਿਸ ਵਿੱਚ 10 ਕਿਲੋਂਗ੍ਰਾਮ ਹੈਰੋਇਨ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਤਾਂ ਪਹਿਲਾ ਵੀ ਆਇਆ ਹੈ ਪਰ ਡਰੋਨ ਨਾਲ ਹੈਰੋਇਨ ਪਹਿਲੀ ਵਾਲੀ ਆਇਆ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਰੋਨ ਨੂੰ 4 ਬੈਟਰੀਆਂ ਲਗਾਈਆਂ ਹੋਈਆਂ ਸਨ, ਜਿਸ 'ਤੇ ਪਾਕਿਸਤਾਨ ਦੇ ਨਿਸ਼ਾਨ ਸਨ, ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵੱਡੀ ਸਫਲਤਾ ਹੈ ਕਿ ਡਰੋਨ ਅਤੇ ਖੇਪ ਬਰਾਮਦ ਹੋਈ ਹੈ, ਉਨ੍ਹਾਂ ਕਿਹਾ ਕਿ ਇਹ ਚੌਥਾ ਡਰੋਨ ਹੈ ਪਰ ਪਹਿਲੀ ਵਾਰ ਹੈਰੋਇਨ ਸਮੇਤ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰੋਨ ਇੱਕ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨਾਂ ਵਿੱਚ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ ਓ ਪੀ ਭੈਣੀਆਂ ਨੇੜੇ ਬੀ.ਐਸ.ਐਫ ਜਵਾਨਾਂ ਨੂੰ ਬੀਤੀ ਰਾਤ ਡਰੋਨ ਦੀ ਹਰਕਤ ਦਿਖਾਈ ਦਿੱਤੀ ਸੀ। ਇਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਤੁਰੰਤ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ , ਸਵੇਰੇ ਦਿਨ ਚੜ੍ਹਦਿਆਂ ਹੀ ਬੀ.ਐਸ.ਐਫ ਜਵਾਨਾਂ ਅਤੇ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਾਕਿ ਵੱਲੋਂ ਡਰੋਨ ਆਉਣ ਦੇ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ।ਥਾਣਾ ਝਬਾਲ ਅਧੀਨ ਪੈਂਦੇ ਸਰਹੱਦੀ ਪਿੰਡ ਭੁੱਚਰ ਖ਼ੁਰਦ ਵਿਖੇ ਬੀਤੇ ਦਿਨਾਂ ਡਰੋਨ ਮਿਲਣ ਦੀ ਘਟਨਾ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਇਹ ਵੀ ਪੜ੍ਹੋ:ਮੋਹਾਲੀ ਬੰਬ ਬਲਾਸਟ ਮਾਮਲਾ: ਨਿਸ਼ਾਨ ਸਿੰਘ ਤੋਂ ਪੁਲਿਸ ਕਰ ਰਹੀ ਹੈ ਪੁੱਛਗਿੱਛ -PTC News