ਸੰਯੁਕਤ ਸਮਾਜ ਮੋਰਚਾ ਨੇ ਚੋਣ ਕਮਿਸ਼ਨ ਨੂੰ ਕੇਜਰੀਵਾਲ ਦੇ ਖਿਲਾਫ਼ ਦਿੱਤੀ ਸ਼ਿਕਾਇਤ
ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਵੱਲੋ ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਆਮ ਆਦਮੀ ਪਾਰਟੀ ਉੱਤੇ ਇਲਜ਼ਾਮ ਲਗਾਇਆ ਹੈ ਕਿ ਬੀਤੇ ਦਿਨ ਕੇਜਰੀਵਾਲ ਨੇ ਲੁਧਿਆਣਾ ਵਿਖੇ ਫਿਰਕੂ ਅਤੇ ਫੁੱਟ ਪਾਊ ਬਿਆਨ ਦਿੱਤਾ ਹੈ ਜੋ ਕਿ ਪੰਜਾਬ ਲਈ ਘਾਤਕ ਹੈ। ਸੰਯੁਕਤ ਸਮਾਜ ਮੋਰਚਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਅਰਵਿੰਦ ਕੇਜਰੀਵਾਲ ਦੀਆਂ ਰੈਲੀਆ ਅਤੇ ਪ੍ਰੈਸ ਕਾਨਫਰੰਸਾਂ ਉੱਤੇ ਰੋਕ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਦੇ ਖਿਲਾਫ਼ ਮਾਮਲਾ ਦਰਜ ਕਰਨ ਦੀ ਬੇਨਤੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਕਾਰਵਾਈ ਕਰੇ। ਇਸ ਨੂੰ ਲੈ ਕੇ ਗਾਂਧੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਕਿ ਸੰਵਿਧਾਨਕ ਅਹੁਦੇ ਉੱਤੇ ਕਾਬਜ਼ ਹੈ ਉਸ ਵੱਲੋਂ ਪੰਜਾਬ ਦੀ ਭਾਈਚਾਰਕ ਸਾਂਝ ਵਿੱਚ ਦੁਫੇੜ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਉਹ ਫਿਰਕੂ ਰਾਜਨੀਤੀ ਕਰਕੇ ਪੰਜਾਬ ਵਿੱਚ ਰਾਜ ਕਰਨਾ ਚਾਹੁੰਦਾ ਹੈ। ਇਹ ਵੀ ਪੜ੍ਹੋ:ਡਾ. ਧਰਮਵੀਰ ਗਾਂਧੀ ਨੇ ਕੇਜਰੀਵਾਲ ਘੇਰਿਆ, ਕੇਜਰੀਵਾਲ ਖਿਲਾਫ਼ ਕਾਰਵਾਈ ਦੀ ਮੰਗ -PTC News