ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਮੁਕੰਮਲ ਪੰਜਾਬ ਬੰਦ ਦਾ ਐਲਾਨ
ਜਲੰਧਰ : ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਐੱਸਸੀ/ਬੀਸੀ ਵਰਗ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ ਪੰਜ ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਹੈ। ਪੰਜਾਬ ਦੇ ਵਾਲਮੀਕਿ ਭਾਈਚਾਰੇ ਵੱਲੋਂ ਸਰਕਾਰ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕੀਤੀ ਪਰ ਨਤੀਜਾ ਬੇਸਿੱਟਾ ਨਿਕਲਿਆ। ਇਸ ਮਗਰੋਂ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਅਨੁਸਾਰ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਵਾਲਮੀਕਿ ਦੇ ਪਵਿੱਤਰ ਅਸਥਾਨ ਤੋਂ ਜਾਰੀ ਹੁਕਮਨਾਮੇ ਦੇ ਫੈਸਲੇ 'ਤੇ ਸਾਰਿਆਂ ਨੇ ਸਹਿਮਤੀ ਪ੍ਰਗਟਾਉਂਦਿਆਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ। ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ ਐਸਸੀ ਭਾਈਚਾਰੇ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ ਬੁਲਾਰਿਆਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਜਲੰਧਰ ਵਿੱਚ ਸਾਰੀਆਂ ਦੁਕਾਨਾਂ ਬੰਦ ਕਰਵਾਈਆਂ ਜਾਣਗੀਆਂ ਤੇ ਉਸ ਤੋਂ ਬਾਅਦ ਕਰੀਬ 12 ਵਜੇ ਪੀਏਪੀ ਚੌਕ ਵਿੱਚ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਤੋਂ ਮਿਲੇ ਸੱਦੇ ਅਨੁਸਾਰ ਮੁਕੰਮਲ ਪੰਜਾਬ ਬੰਦ ਰਹੇਗਾ। ਦਲਿਤ ਸਮਾਜ ਦੀ ਮੰਗ ਹੈ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਵਿਵਾਦਤ ਟਿੱਪਣੀ ਨਾ ਕਰੇ ਤੇ ਇਸ ਤੋਂ ਇਲਾਵਾ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਨੂੰ ਅਣਗੌਲਿਆ ਜਾ ਰਿਹਾ ਹੈ। ਜਿਸ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ : ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ