ਉਪ-ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ
ਅੰਮ੍ਰਿਤਸਰ : ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਲੰਗਰ ਵੀ ਛੱਕਿਆ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਪੱਤਰ ਵੀ ਦਿੱਤਾ।ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ। ਉਪ ਰਾਸ਼ਟਰਪਤੀ ਸ੍ਰੀ ਰਾਮਤੀਰਥ ਵੀ ਨਤਮਸਤਕ ਹੋਣ ਲਈ ਪਹੁੰਚਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਨਖੜ ਨਤਮਸਤਕ ਹੋਏ। ਉਪ- ਰਾਸ਼ਟਰਪਤੀ ਵੱਲੋਂ ਲੰਗਰ ਹਾਲ ਵਿੱਚ ਸੇਵਾ ਕੀਤੀ। ਉਪ ਰਾਸ਼ਟਰਪਤੀ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਪੱਤਰ ਵੀ ਦਿੱਤਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ ਹੈ। ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ। ਇਹ ਵੀ ਪੜ੍ਹੋ : ਠੇਕੇ ਤੋਂ ਸ਼ਰਾਬ ਦੀਆਂ ਬੋਤਲਾਂ ਸਮੇਤ ਡੇਢ ਲੱਖ ਰੁਪਏ ਦੀ ਲੁੱਟ, ਘਟਨਾ ਸੀਸੀਟੀਵੀ 'ਚ ਕੈਦ -PTC News