ਇਹਨਾਂ ਵਿਦਿਆਰਥੀਆਂ ਨੂੰ SGPC ਵੱਲੋਂ ਦਿੱਤੇ ਜਾਣਗੇ ਵਜ਼ੀਫੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾ ਕੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
READ MORE :ਕੋਰੋਨਾ ਵਾਇਰਸ ਦੇ ਮਾਮਲਿਆਂ ‘ਤੇ ਚਿੰਤਤ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਵੀਂਆਂ ਗਾਈਡਲਾਈਨਜ਼
ਇਸ ਤਹਿਤ ਧਰਮ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤਾਂ ਨੂੰ ਧਾਰਮਿਕ ਦੀਵਾਨਾਂ ਰਾਹੀਂ ਗੁਰ-ਇਤਿਹਾਸ ਸਰਵਣ ਕਰਵਾਉਣਗੇ ਅਤੇ ਇਸ ਤੋਂ ਇਲਾਵਾ ਸੰਵਾਦ ਵਿਧੀ ਰਾਹੀਂ ਵੀ ਸੰਗਤਾਂ ਨਾਲ ਰਾਬਤਾ ਬਣਾਉਣਗੇ। ਇਸ ਦੇ ਨਾਲ ਹੀ ਸ਼ਤਾਬਦੀ ਸਮਾਗਮਾਂ ਸਬੰਧੀ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਇਕੱਤਰਤਾ ਕੀਤੀ ਜਾਵੇਗੀ।
SGPC । ਬੀਬੀ ਜਗੀਰ ਕੌਰ SGPC ਦੀ ਨਵੀਂ ਪ੍ਰਧਾਨ" width="663" height="379" />
Also Read | As Punjab reports UK Covid variant, CM urges PM to widen vaccination ambit
ਬੀਬੀ ਜਗੀਰ ਕੌਰ ਨੇ ਕਿਹਾ ਕਿ 1 ਮਈ ਨੂੰ ਪ੍ਰਕਾਸ਼ ਪੁਰਬ ਸ਼ਤਾਬਦੀ ਦਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ, ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁੱਖੀਆਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਕਲੀਗਰ ਸਿੱਖ ਬੱਚਿਆਂ ਦੀ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਅਧਾਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਵਿਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ।