ਚੋਰਾਂ ਨੇ 9 ਤੋਲੇ ਸੋਨਾ ਅਤੇ ਨਗਦੀ ਕੀਤੀ ਚੋਰੀ, ਘਟਨਾ CCTV 'ਚ ਕੈਦ
ਗੁਰਦਾਸਪੁਰ : ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਦੇਰ ਰਾਤ ਚਾਰ ਤੋਂ ਪੰਜ ਚੋਰਾਂ ਨੇ ਇਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਇਆ ਤੇ ਘਰ ਦੇ ਤਾਲੇ ਤੋੜ ਕੇ 9 ਤੋਲੇ ਦੇ ਕਰੀਬ ਸੋਨਾ ਅਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਫਰਾਰ ਹੋਣ ਲੱਗੇ ਸੀ ਪਰ ਇਸ ਦੌਰਾਨ ਰੌਲਾ ਸੁਣ ਕੇ ਜਦ ਦੂਸਰੇ ਘਰ ਮੈਂਬਰ ਉਥੇ ਪਹੁੰਚੇ ਤਾਂ ਚੋਰਾਂ ਨੇ ਉਹਨਾਂ ਉਪਰ ਹਮਲਾ ਕਰ ਉਹਨਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਦੱਸਣਯੋਗ ਹੈ ਕਿ ਇਹ ਘਟਨਾ ਗੁਰਦਾਸਪੁਰ ਦੇ ਪਿੰਡ ਛੋਟੇਪੁਰ ਦੀ ਹੈ ਜਿਥੇ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਦੌਰਾਨ ਘਰ ਦੇ ਤਾਲੇ ਤੋੜ ਕੇ 9 ਤੋਲੇ ਦੇ ਕਰੀਬ ਸੋਨਾ ਅਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਫਰਾਰ ਹੋਣ ਲੱਗੇ ਤਾਂ ਰੌਲਾ ਸੁਣ ਕੇ ਜਦ ਦੂਸਰੇ ਘਰ ਮੈਂਬਰ ਉਥੇ ਪਹੁੰਚੇ ਤਾਂ ਚੋਰਾਂ ਨੇ ਉਹਨਾਂ ਉਪਰ ਹਮਲਾ ਕਰ ਉਹਨਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸਾਰੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ਤੇ ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨਾਲ ਉਨ੍ਹਾਂ ਦੇ ਚਾਚੇ ਦਾ ਘਰ ਹੈ ਜੋ ਕਿ ਘਰ ਨੂੰ ਤਾਲੇ ਲਗਾ ਕੇ ਕਿਤੇ ਰਿਸ਼ਤੇਦਾਰਾਂ ਦੇ ਗਏ ਸਨ ਅਤੇ ਕੱਲ੍ਹ ਦੇਰ ਰਾਤ ਜਦੋਂ ਉਹ ਆਪਣੇ ਘਰ ਸੁੱਤੇ ਹੋਏ ਸਨ ਤਾਂ ਚਾਰ ਤੋਂ ਪੰਜ ਚੋਰ ਉਨ੍ਹਾਂ ਦੇ ਚਾਚੇ ਦੇ ਘਰ ਦਾਖਲ ਹੋਏ ਜਿਨ੍ਹਾਂ ਨੇ ਘਰ ਦੇ ਤਾਲੇ ਤੋੜ ਕੇ 9 ਤੋਲੇ ਦੇ ਕਰੀਬ ਸੋਨਾ ਅਤੇ 50 ਹਜ਼ਾਰ ਦੀ ਨਗਦੀ ਚੋਰੀ ਕਰ ਲਈ। ਇਸ ਦੌਰਾਨ ਉਨ੍ਹਾਂ ਨੇ ਘਰ ਦੇ ਵਿੱਚ ਕੁੱਝ ਅਵਾਜ਼ਾਂ ਸੁਣੀਆਂ ਤਾਂ ਉਹ ਆਪਣੇ ਚਾਚੇ ਦੇ ਘਰ ਵਿੱਚ ਗਏ ਤਾਂ ਚੋਰਾਂ ਨੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਪਿਤਾ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਉਸ ਨੂੰ ਵੀ ਸਟ ਮਾਰੀ ਅਤੇ ਉਨ੍ਹਾਂ ਦੀਆਂ ਮਹਿਲਾਵਾਂ ਨਾਲ ਵੀ ਮਾਰ ਕੁਟਾਈ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਲੱਭ ਕੇ ਇਨ੍ਹਾਂ ਦੇ ਖਿਲਾਫ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰਾਂ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਨ੍ਹਾਂ ਦੇ ਘਰ ਦੇਰ ਰਾਤ ਕੁਝ ਅਣਪਛਾਤੇ ਚਾਰ ਤੋਂ ਪੰਜ ਵਿਅਕਤੀਆਂ ਨੇ ਚੋਰੀ ਕੀਤੀ ਹੈ ਅਤੇ ਪਰਿਵਾਰ ਦੇ ਨਾਲ ਮਾਰ ਕੁਟਾਈ ਕੀਤੀ ਹੈ ਇਸ ਮਾਮਲੇ ਵਿੱਚ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। -PTC News