Wed, Nov 13, 2024
Whatsapp

ਦੀਵਾਲੀ 'ਤੇ ਇਸ ਵਾਰ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ : ਮੀਤ ਹੇਅਰ

Reported by:  PTC News Desk  Edited by:  Ravinder Singh -- October 25th 2022 04:51 PM -- Updated: October 25th 2022 04:54 PM
ਦੀਵਾਲੀ 'ਤੇ ਇਸ ਵਾਰ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ : ਮੀਤ ਹੇਅਰ

ਦੀਵਾਲੀ 'ਤੇ ਇਸ ਵਾਰ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ : ਮੀਤ ਹੇਅਰ

ਚੰਡੀਗੜ੍ਹ : ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸ਼ਿਸ਼ਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ ਅਤੇ 2020 'ਚ ਕੋਈ ਵੀ ਸ਼ਹਿਰ ਏ.ਕਿਊ.ਆਈ. ਦੀ ਦਰਮਿਆਨੀ ਸ਼੍ਰੇਣੀ 'ਚ ਨਹੀਂ ਰਿਹਾ ਜਦੋਂ ਕਿ ਇਸ ਸਾਲ 2 ਸ਼ਹਿਰ (ਖੰਨਾ ਅਤੇ ਮੰਡੀ ਗੋਬਿੰਦਗੜ੍ਹ) ਏ.ਕਿਊ.ਆਈ. ਦੀ ਦਰਮਿਆਨੀ ਸ਼੍ਰੇਣੀ ਵਿੱਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਪੰਜਾਬ ਦੇ ਵੱਡੇ 6 ਸ਼ਹਿਰਾਂ 'ਚ ਪਿਛਲੇ ਸਾਲ ਦੀਵਾਲੀ ਦੇ ਦਿਨਾਂ (2020 ਅਤੇ 2021) ਦੇ ਮੁਕਾਬਲੇ ਇਸ ਸਾਲ ਦੀਵਾਲੀ (2022) ਦੌਰਾਨ ਏ.ਕਿਊ.ਆਈ. 'ਚ ਵੱਡੀ ਕਮੀ ਵੇਖਣ ਨੂੰ ਮਿਲੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੀਵਾਲੀ ਮੌਕੇ ਪੰਜਾਬ ਦਾ ਔਸਤ ਏ.ਕਿਊ.ਆਈ. 2021 'ਚ 268 (ਖਰਾਬ) ਅਤੇ 2020 'ਚ 328 (ਬਹੁਤ ਖ਼ਰਾਬ) ਦੇ ਮੁਕਾਬਲੇ ਇਸ ਸਾਲ 224 (ਖਰਾਬ) ਸੀ। ਦੀਵਾਲੀ 'ਤੇ ਇਸ ਵਾਰ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ : ਮੀਤ ਹੇਅਰਉਨ੍ਹਾਂ ਦੱਸਿਆ ਕਿ ਇਸ ਸਾਲ ਅੰਮ੍ਰਿਤਸਰ ਵਿਖੇ ਏ.ਕਿਊ.ਆਈ. ਸ਼੍ਰੇਣੀ 262 ਨਾਲ ਵੱਧ ਤੋਂ ਵੱਧ ਏ.ਕਿਊ.ਆਈ. ਦਰਜ ਕੀਤਾ ਗਿਆ। ਹਾਲਾਂਕਿ ਪਿਛਲੇ ਸਾਲ ਵੱਧ ਤੋਂ ਵੱਧ ਏ.ਕਿਊ.ਆਈ 327 (ਬਹੁਤ ਖ਼ਰਾਬ) ਜਲੰਧਰ ਵਿੱਚ ਦਰਜ ਕੀਤਾ ਗਿਆ ਸੀ ਅਤੇ 2020 ਵਿੱਚ ਵੱਧ ਤੋਂ ਵੱਧ ਏ.ਕਿਊ.ਆਈ. 386 (ਬਹੁਤ ਖ਼ਰਾਬ) ਅੰਮ੍ਰਿਤਸਰ ਵਿੱਚ ਦੇਖਿਆ ਗਿਆ ਸੀ। ਇਸ ਸਾਲ ਘੱਟੋ-ਘੱਟ ਏ.ਕਿਊ.ਆਈ. ਮੰਡੀ ਗੋਬਿੰਦਗੜ੍ਹ 'ਚ 188 (ਦਰਮਿਆਨਾ) ਦਰਜ ਕੀਤਾ ਗਿਆ ਜੋ ਕਿ ਪਿਛਲੇ ਸਾਲ 220 (ਖਰਾਬ) ਅਤੇ 2020 'ਚ 262 (ਖਰਾਬ) ਦਰਜ ਕੀਤਾ ਗਿਆ ਸੀ। ਇਹ ਵੀ ਪੜ੍ਹੋ : CM ਮਾਨ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਪਿਛਲੇ ਸਾਲ 2 ਸ਼ਹਿਰਾਂ (ਅੰਮ੍ਰਿਤਸਰ ਤੇ ਜਲੰਧਰ) ਦਾ ਏ.ਕਿਊ.ਆਈ. ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਿਹਾ ਜਦੋਂ ਕਿ 2020 ਵਿੱਚ ਚਾਰ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦਾ ਏ.ਕਿਊ.ਆਈ. ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਿਹਾ। ਹਾਲਾਂਕਿ ਇਸ ਸਾਲ ਕੋਈ ਵੀ ਸ਼ਹਿਰ ਏ.ਕਿਊ.ਆਈ. ਦੀ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਨਹੀਂ ਰਿਹਾ। ਵਾਤਾਵਰਣ ਮੰਤਰੀ ਨੇ ਕਿਹਾ ਕਿ ਇਸ ਸਾਲ ਏ.ਕਿਊ.ਆਈ. ਵਿੱਚ ਸਭ ਤੋਂ ਵੱਧ ਕਮੀ ਜਲੰਧਰ (31.2 ਫੀਸਦੀ) ਅਤੇ ਸਭ ਤੋਂ ਘੱਟ ਕਮੀ ਪਟਿਆਲਾ (7.0 ਫੀਸਦੀ) ਵਿੱਚ ਦੇਖੀ ਗਈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਪਟਾਕੇ ਚਲਾਉਣ ਤੇ ਦੀਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਗਰੀਨ ਪਟਾਕਿਆਂ ਦੀ ਵਰਤੋਂ ਲਈ ਨਿਰਧਾਰਤ ਸਮੇਂ ਦੇ ਸਬੰਧ ਵਿੱਚ ਜਾਰੀ ਕੀਤੀ ਗਈ ਸਲਾਹਕਾਰੀ ਦੀ ਪਾਲਣਾ ਕਰਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿਸ ਦੇ ਨਤੀਜੇ ਵਜੋਂ ਪਿਛਲੇ ਸਾਲ ਅਤੇ 2020 ਦੇ ਮੁਕਾਬਲੇ ਇਸ ਸਾਲ ਸਮੁੱਚੇ ਤੌਰ 'ਤੇ ਹਵਾ ਦੀ ਵਿੱਚ ਸੁਧਾਰ ਹੋਇਆ ਹੈ। ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹਵਾ ਗੁਣਵੱਤਾ ਦੀ ਅਸਲ ਸਮੇਂ ਨਿਗਰਾਨੀ ਲਈ ਪੰਜਾਬ ਦੇ 6 ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ 'ਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ (ਸੀਏਏਕਿਊਐਮਐਸ) ਸਥਾਪਤ ਕੀਤੇ ਹਨ। -PTC News  


Top News view more...

Latest News view more...

PTC NETWORK