Mon, Dec 23, 2024
Whatsapp

ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀ ਹਲਾਕ

Reported by:  PTC News Desk  Edited by:  Ravinder Singh -- March 16th 2022 03:37 PM
ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀ ਹਲਾਕ

ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀ ਹਲਾਕ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ 'ਚ ਤਿੰਨ ਅੱਤਵਾਦੀ ਹਲਾਕ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਨੌਗਾਮ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਪਿੱਛੋਂ ਸੁਰੱਖਿਆ ਬਲਾਂ ਨੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀ ਹਲਾਕਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਸ਼ੋਪੀਆਂ ਦੇ ਆਦਿਲ ਤੇਲੀ ਤੇ ਸਾਕਿਬ ਤਾਂਤਰੇ ਵਜੋਂ ਹੋਈ ਹੈ। ਤੀਜਾ ਅੱਤਵਾਦੀ ਸ਼ਾਇਦ ਉਮਰ ਤੇਲੀ ਹੈ। ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀ ਹਲਾਕਉਸ ਦੇ ਪਰਿਵਾਰ ਨੂੰ ਪਛਾਣ ਲਈ ਬੁਲਾਇਆ ਹੈ। ਤਿੰਨੋਂ ਸਥਾਨਕ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਨ। ਮੁਕਾਬਲੇ ਵਾਲੀ ਥਾਂ ਤੋਂ ਏਕੇ-47 ਅਤੇ ਦੋ ਬੰਦੂਕਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ ਪਰ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਦੋਵੇਂ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਸ. ਭਗਵੰਤ ਮਾਨ ਨੂੰ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਹਾਰਦਿਕ ਵਧਾਈ। ਮੈਂ ਆਸ ਕਰਦੀ ਹਾਂ ਕਿ ਤੁਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰੋਗੇ ਅਤੇ ਪੰਜਾਬ ਦੇ ਲੋਕਾਂ ਵੱਲੋਂ ਤੁਹਾਡੀ ਪਾਰਟੀ ਵਿੱਚ ਵਿਖਾਏ ਵਿਸ਼ਵਾਸ ਦਾ ਮੁੱਲ ਮੋੜੋਗੇਇਸ ਗੋਲੀਬਾਰੀ ਵਿੱਚ ਅੱਤਵਾਦੀ ਹਲਾਕ ਹੋ ਗਏ। ਜਿਨ੍ਹਾਂ ਨੂੰ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੁਰੱਖਿਆ ਬਲਾਂ ਨੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਕਸ਼ਮੀਰ ਦੇ ਪੁਵਿਲ ਇੰਸਪੈਕਟਰ ਜਨਰਲ (ਆਈਜੀਪੀ) ਵਿਜੈ ਕੁਮਾਰ ਨੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਦਾ 9 ਮਾਰਚ ਨੂੰ ਸ਼ਹਿਰ ਦੇ ਖੋਨਮੋਹ ਇਲਾਕੇ ਵਿੱਚ ਸਰਪੰਚ ਦੀ ਹੱਤਿਆ ਵਿੱਚ ਸ਼ਾਮਲ ਹੋਣ ਦਾ ਖ਼ਦਸ਼ਾ ਹੈ। ਇਹ ਵੀ ਪੜ੍ਹੋ : ਇੱਕ ਰੈਂਕ ਇੱਕ ਪੈਨਸ਼ਨ ਸਰਕਾਰ ਦਾ ਨੀਤੀਗਤ ਮਾਮਲਾ, ਕੋਈ ਸੰਵਿਧਾਨਕ ਦੋਸ਼ ਨਹੀਂ: ਸੁਪਰੀਮ ਕੋਰਟ


Top News view more...

Latest News view more...

PTC NETWORK