Thu, Jan 16, 2025
Whatsapp

ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤ

Reported by:  PTC News Desk  Edited by:  Ravinder Singh -- March 08th 2022 09:28 PM -- Updated: March 08th 2022 09:32 PM
ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤ

ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤ

ਨਵਾਂਸ਼ਹਿਰ : ਪੰਜਾਬ ਵਿੱਚ ਰੋਜ਼ਾਨਾ ਹੀ ਤੇਜ਼ ਰਫਤਾਰੀ ਕਾਰਨ ਸੈਂਕੜੇ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਨਵਾਂਸ਼ਹਿਰ-ਬੰਗਾ ਹਾਈਵੇ ਸਥਿਤ ਗ੍ਰੈਂਡ ਰਿਜ਼ੋਰਟਸ ਨੇੜੇ ਇਕ ਤੇਜ਼ ਰਫਤਾਰ ਕਾਰ ਤੇ ਸਕੂਟੀ ਦੀ ਟੱਕਰ ਵਿੱਚ ਸਕੂਟੀ ਸਵਾਰ ਪਤੀ-ਪਤਨੀ ਤੇ ਕਾਰ ਡਰਾਈਵਰ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਦੁਖਦਾਈ ਖਬਰ ਹੈ। ਭਿਆਨਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਬਲਾਚੌਰ ਸਥਿਤ ਸੈਣੀ ਪੈਲੇਸ ਦੇ ਮਾਲਕ ਸੁਖਦੇਵ ਸਿੰਘ ਆਪਣੇ ਪੁੱਤਰ ਜਸਕਰਨ ਸਿੰਘ (30) ਨਾਲ ਨਵਾਂਸ਼ਹਿਰ ਤੋਂ ਬੰਗਾ ਵੱਲ ਕ੍ਰੇਟਾ ਕਾਰ ਵਿੱਚ ਜਾ ਰਹੇ ਸਨ ਕਿ ਬੰਗਾ ਰੋਡ ਉਤੇ ਲਾਲ ਢਾਬੇ ਤੋਂ ਕੁਝ ਦੂਰੀ ਉਤੇ ਪੈਲੇਸ ਦੇ ਨੇੜੇ ਕਾਰ ਸਕੂਟੀ ਨੂੰ ਟੱਕਰ ਮਾਰਨ ਤੋਂ ਬਾਅਦ ਕੰਧ ਵਿੱਚ ਵੱਜ ਕੇ ਪਲਟ ਗਈ। ਭਿਆਨਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤਇਸ ਹਾਦਸੇ ਵਿੱਚ ਕਾਰਵਾਈ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਡਰਾਈਵਰ ਦੀ ਮੌਤ ਹੋ ਗਈ। ਇਸ ਕਾਰਨ ਕਾਰ ਡਰਾਈਵਰ ਜਸਕਰਨ ਅਤੇ ਸਕੂਟੀ ਸਵਾਰ ਸੁਖਦੇਵ ਸਿੰਘ (57) ਤੇ ਉਸ ਦੀ ਪਤਨੀ ਜੋਗਿੰਦਰ ਕੌਰ (55) ਵਾਸੀ ਪਿੰਡ ਰਿਹਾਲੀ ਥਾਣਾ ਚੱਬੇਵਾਲ ਦੀ ਮੌਤ ਹੋ ਗਈ। ਭਿਆਨਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤਏ.ਐਸ.ਆਈ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਹੀ ਪੁਲਿਕ ਮੌਕੇ ਉਤੇ ਪੁੱਜ ਗਈ ਅਤੇ ਸੁਖਦੇਵ ਸਿੰਘ ਬਲਾਚੌਰ ਨੂੰ ਨਵਾਸ਼ਹਿਰ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਨੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ : ਦਿੱਲੀ 'ਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ


Top News view more...

Latest News view more...

PTC NETWORK