ਲੁਧਿਆਣਾ 'ਚ ਡਿੱਗੀ ਤਿੰਨ ਮੰਜ਼ਿਲਾਂ ਬਿਲਡਿੰਗ , ਕਈ ਲੋਕਾਂ ਦੇ ਮਲਬੇ ਹੇਠਾਂ ਫ਼ਸੇ ਹੋਣ ਦੀ ਸ਼ੰਕਾ
ਲੁਧਿਆਣਾ : ਲੁਧਿਆਣਾ ਦੇ ਆਰ.ਕੇ. ਰੋਡ ਨੇੜੇ ਇੱਕ ਤਿੰਨ ਮੰਜ਼ਿਲਾਂ ਬਿਲਡਿੰਗ ਡਿੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ ,ਜਿਸ ਨਾਲ ਆਸ ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ।
ਪੜ੍ਹੋ ਹੋਰ ਖ਼ਬਰਾਂ : ਕੈਨੇਡਾ ਸਰਕਾਰ ਨੇ ਭਾਰਤ ਲਈ ਸਿੱਧੀਆਂ ਉਡਾਣਾਂ 'ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ
ਇਸ ਦੌਰਾਨ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ। ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਬਿਲਡਿੰਗ ਹੇਠਾਂ ਕਿੰਨੇ ਲੋਕ ਦੱਬੇ ਹੋਏ ਹਨ।
[caption id="attachment_522736" align="aligncenter" width="300"]
ਲੁਧਿਆਣਾ 'ਚ ਡਿੱਗੀ ਤਿੰਨ ਮੰਜ਼ਿਲਾਂ ਬਿਲਡਿੰਗ , ਕਈ ਲੋਕਾਂ ਦੇ ਮਲਬੇ ਹੇਠਾਂ ਫ਼ਸੇ ਹੋਣ ਦੀ ਸ਼ੰਕਾ[/caption]
ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ਤੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਫ਼ਿਲਹਾਲ ਹਾਲੇ ਤੱਕ ਬਿਲਡਿੰਗ ਡਿੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਆ ਸੀ।
[caption id="attachment_522737" align="aligncenter" width="300"]
ਲੁਧਿਆਣਾ 'ਚ ਡਿੱਗੀ ਤਿੰਨ ਮੰਜ਼ਿਲਾਂ ਬਿਲਡਿੰਗ , ਕਈ ਲੋਕਾਂ ਦੇ ਮਲਬੇ ਹੇਠਾਂ ਫ਼ਸੇ ਹੋਣ ਦੀ ਸ਼ੰਕਾ[/caption]
ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਵਲੋਂ ਇਸ ਇਮਾਰਤ ਨੂੰ ਅਨਸੇਫ ਘੋਸ਼ਿਤ ਕਰਨ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਸੀ ਪਰ ਸੀਲ ਖੋਲ ਕੇ ਸਾਮਾਨ ਚੁੱਕਦੇ ਸਮੇਂ ਇਹ ਹਾਦਸਾ ਵਾਪਰਿਆ ਹੈ।
-PTCNews