Sun, Jan 12, 2025
Whatsapp

ਸਿੱਧੂ ਮੂਸੇਵਾਲਾ ਦਾ ਜਨਮਦਿਨ: 13 ਦਿਨ ਪਹਿਲਾਂ ਹੀ ਦੁਨੀਆ ਨੂੰ ਅਲਵਿਦਾ ਕਹਿ ਗਏ ਮੂਸੇਵਾਲਾ

Reported by:  PTC News Desk  Edited by:  Riya Bawa -- June 11th 2022 07:45 AM -- Updated: June 11th 2022 07:50 AM
ਸਿੱਧੂ ਮੂਸੇਵਾਲਾ ਦਾ ਜਨਮਦਿਨ: 13 ਦਿਨ ਪਹਿਲਾਂ ਹੀ ਦੁਨੀਆ ਨੂੰ ਅਲਵਿਦਾ ਕਹਿ ਗਏ ਮੂਸੇਵਾਲਾ

ਸਿੱਧੂ ਮੂਸੇਵਾਲਾ ਦਾ ਜਨਮਦਿਨ: 13 ਦਿਨ ਪਹਿਲਾਂ ਹੀ ਦੁਨੀਆ ਨੂੰ ਅਲਵਿਦਾ ਕਹਿ ਗਏ ਮੂਸੇਵਾਲਾ

Sidhu Moosewala Birthday: ਦੁਨੀਆਂ ਵਿਚ ਨਹੀਂ ਰਹੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ।  ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਉਨ੍ਹਾਂ ਦੇ ਜਨਮਦਿਨ 'ਤੇ ਰਿਲੀਜ਼ ਹੋ ਸਕਦਾ ਹੈ। ਸਿੱਧੂ ਮੂਸੇਵਾਲਾ ਦੀ ਬੇਵਕਤ ਹੋਈ ਮੌਤ ਨੇ ਹਰ ਕਿਸੇ ਦੇ ਦਿਲ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰ ਅਤੇ ਫੈਨਜ਼ ਅਜੇ ਤੱਕ ਉਨ੍ਹਾਂ ਦੇ ਮੌਤ ਦੇ ਸਦਮੇ ਤੋਂ ਬਾਹਰ ਨਹੀਂ ਆ ਸਕੇ ਹਨ।  ਪ੍ਰਸ਼ੰਸਕਾਂ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਹੈ। ਦੱਸ ਦਈਏ ਇਸ ਅੱਜ 11 ਜੂਨ ਨੂੰ ਸਿੱਧੂ ਮੂਸੇਵਾਲਾ ਆਪਣੇ ਜਨਮਦਿਨ ਤੇ 29 ਸਾਲਾਂ ਦਾ ਹੋ ਜਾਣਾ ਸੀ ਪਰ ਆਪਣੇ ਜਨਮਦਿਨ ਤੋਂ 13 ਦਿਨ ਪਹਿਲਾਂ ਹੀ ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ। Late Punjabi singer Sidhu Moosewala ਮਰਹੂਮ ਸਿੱਧੂ ਮੂਸੇਵਾਲਾ ਦਾ ਅੱਜ 29ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਪਿੰਡ ਮੂਸਾ ਸਿੱਧੂ ਦੇ ਫੈਨਜ ਪਹੁੰਚਣ ਲੱਗੇ ਹੋਏ ਹਨ। ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਜਨਮਦਿਨ 'ਤੇ,11 ਸਾਲ 'ਸਾਰਾ' ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਫੁੱਲਾਂ ਨਾਲ ਉਨ੍ਹਾਂ ਦੀ ਇੱਕ ਤਸਵੀਰ ਤਿਆਰ ਕੀਤੀ ਹੈ। Sidhu Moosewala Birthday, Punjabi news, Latest news, Sidhu Moosewala Death, Sidhu Moosewala 11 june, Sidhu Moose Wala ਸਿੱਧੂ ਮੂਸੇਵਾਲਾ ਦਾ ਅਸਲੀ ਨਾਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ 11 ਜੂਨ ਨੂੰ ਹੈ ਅਤੇ ਉਨ੍ਹਾਂ ਦਾ ਜਨਮ ਦਿਨ ਵੀ ਸਿੱਧੂ ਪਰਿਵਾਰ ਵੱਲੋਂ ਮਨਾਇਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਉਮਰ ਸਿਰਫ 28 ਸਾਲ ਸੀ। ਪਿਛਲੇ ਛੇ-ਸੱਤ ਸਾਲਾਂ ਵਿੱਚ ਉਸ ਨੇ ਗੀਤ-ਸੰਗੀਤ ਦੀ ਦੁਨੀਆਂ ਵਿੱਚ ਆਪਣਾ ਇੱਕ ਵੱਡਾ ਨਾਂ ਬਣਾ ਲਿਆ ਸੀ। ਉਹ ਭਾਰਤ ਦੇ ਨਾਲ-ਨਾਲ ਪਾਕਿਸਤਾਨ ਅਤੇ ਕੈਨੇਡਾ ਵਿੱਚ ਨੌਜਵਾਨਾਂ ਵਿੱਚ ਕਾਫੀ ਮਸ਼ਹੂਰ ਸੀ। ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ ਪਰ ਲੋਕ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜਾਣਦੇ ਸਨ। ਪਿੱਛੇ ਜਿਹੇ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਸਨਾਤਨ ਧਰਮ ਮਹਾਵਿਦਿਆਲਿਆ ਗਾਂਧੀ ਕਲੋਨੀ ਦੇ ਬੀ.ਕਾਮ ਦੇ ਵਿਦਿਆਰਥੀ ਤੁਸ਼ਾਰ ਸ਼ਰਮਾ ਨੇ ਕਾਗਜ਼ ਦੀ ਰਹਿੰਦ-ਖੂੰਹਦ ਅਤੇ ਫੇਵੀਕੋਲ ਨਾਲ ਆਪਣੀ ਫੋਟੋ ਬਣਾਈ ਹੈ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਵਿਦਿਆਰਥੀ ਨੇ ਦੱਸਿਆ ਕਿ ਪੰਜਾਬੀ ਗਾਇਕ ਨੇ ਇੱਕ ਤੋਂ ਵੱਧ ਕੇ ਇੱਕ ਗੀਤ ਦਿੱਤੇ ਹਨ। ਇਹ ਤਸਵੀਰ ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਬਣਾਈ ਗਈ। Court summons Sidhu Moose wala to appear on March 29 ਦੱਸ ਦੇਈਏ ਬੀਤੇ ਦਿਨੀ ਮਸ਼ਹੂਰ ਪੰਜਾਬੀ ਗਾਇਕ ਅਮ੍ਰਿਤ ਮਾਨ ਦਾ ਜਨਮਦਿਨ ਹੈ। ਇਸ ਵਾਰ ਅੰਮ੍ਰਿਤ ਮਾਨ ਆਪਣਾ ਜਨਮਦਿਨ ਸੈਲੀਬ੍ਰੇਟ ਨਹੀਂ ਕਰ ਰਹੇ, ਕਿਉਂਕਿ ਹਾਲ ਹੀ 'ਚ ਉਨ੍ਹਾਂ ਨੇ ਆਪਣੇ ਕਰੀਬੀ ਦੋਸਤ ਸਿੱਧੂ ਮੂਸੇਵਾਲਾ ਨੂੰ ਖੋਹਿਆ ਹੈ। ਅੱਜ ਅੰਮ੍ਰਿਤ ਮਾਨ ਦੇ ਜਨਮਦਿਨ ਦੇ ਮੌਕੇ ਉੱਤੇ ਉਨ੍ਹਾਂ ਦੇ ਫੈਨਜ਼ ਮਰਹੂਮ ਸਿੱਧੂ ਮੂਸੇਵਾਲਾ ਨਾਲ ਅੰਮ੍ਰਿਤ ਮਾਨ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। amrit mann ਦੱਸ ਦਈਏ ਕਿ ਅੰਮ੍ਰਿਤ ਮਾਨ ਨੇ ਵੀ ਆਪਣੇ ਜਨਮਦਿਨ 'ਤੇ ਆਪਣੀ ਇੰਸਟਾਗ੍ਰਾਮ ਪ੍ਰੋਫਾਈਲ 'ਤੇ ਦੋਸਤ ਸਿੱਧੂ ਮੂਸੇਵਾਲਾ ਨਾਲ ਤਸਵੀਰ ਲਗਾਈ ਹੈ। ਅੰਮ੍ਰਿਤ ਮਾਨ ਆਪਣੇ ਜਨਮਦਿਨ ਦੇ ਖ਼ਾਸ ਮੌਕੇ ਉੱਤੇ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਵਿੱਚ ਦਿਨ ਦਿਹਾੜੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ 'ਤੇ 30 ਰਾਊਂਡ ਗੋਲੀਆਂ ਚਲਾਈਆਂ ਗਈਆਂ। ਦਰਅਸਲ, ਸਿੱਧੂ ਮੂਸੇਵਾਲਾ ਆਪਣੇ ਕੁਝ ਦੋਸਤਾਂ ਨਾਲ ਆਪਣੀ ਕਾਲੇ ਰੰਗ ਦੀ ਜੀਪ 'ਚ ਸਵਾਰ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਉਸ ਦੀ ਹੱਤਿਆ ਕਰਨ ਦੀ ਗੱਲ ਕਬੂਲੀ ਹੈ। -PTC News


Top News view more...

Latest News view more...

PTC NETWORK