ਕੱਲ ਅਰਵਿੰਦ ਕੇਜਰੀਵਾਲ ਕਰਨਗੇ 'ਆਪ' ਦੇ CM ਚਿਹਰੇ ਦਾ ਐਲਾਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਮਾਹੌਲ ਗਰਮਾਇਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੱਲ ਮੋਹਾਲੀ ਵਿੱਚ ਕਾਨਫਰੰਸ ਕੀਤੀ ਜਾਵੇਗੀ। ਕਾਨਫਰੰਸ ਕਰਕੇ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਪਸੰਦ ਦਾ ਸੀਐਮ ਦਾ ਐਲਾਨ ਕਰਨਗੇ। ਦੱਸ ਦੇਈਏ ਕਿ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਨੂੰ ਇਕ ਮੋਬਾਈਲ ਨੰਬਰ ਦਿੱਤਾ ਗਿਆ ਸੀ ਜਿਸ ਤੇ ਕਾਲ ਕਰਕੇ ਉਹ ਆਪਣੇ ਸੀਐਮ ਉਮੀਦਵਾਰ ਬਾਰੇ ਸਲਾਹ ਦੇ ਸਕਦੇ ਸਨ। ਪਿਛਲੇ ਦਿਨੀਂ ਕੇਜਰੀਵਾਲ ਨੇ ਕਾਨਫਰੰਸ ਕਰਕੇ ਕਿਹਾ ਸੀ ਪੰਜਾਬ ਦੇ ਲੋਕ ਜਿਸ ਨੂੰ ਸੀਐਮ ਦਾ ਚਿਹਰਾ ਬਣਾਉਣਗੇ ਉਸ ਨੂੰ ਹੀ ਸੀਐਮ ਦਾ ਚਿਹਰਾ ਐਲਾਨਿਆਂ ਜਾਵੇਗਾ ਇਹ ਵੀ ਪੜ੍ਹੋ:ਪੰਜਾਬ ਵੱਲੋਂ ਚੋਣਾਂ ਮੁਲਤਵੀ ਕਰਨ ਦੀ ਅਪੀਲ 'ਤੇ ਅੱਜ ਚੋਣ ਕਮਿਸ਼ਨ ਦੀ ਮੀਟਿੰਗ -PTC News