ਦੇਸ਼ 'ਚ 24 ਘੰਟਿਆਂ ਵਿੱਚ ਕੁੱਲ 4,129 ਕੋਰੋਨਾ ਮਾਮਲੇ ਆਏ ਸਾਹਮਣੇ
Covid Cases In India: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਖ਼ਤਰਾ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 4,129 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4,45,72,243 ਹੋ ਗਈ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਕੁੱਲ 43,415 ਮਰੀਜ਼ ਇਲਾਜ ਅਧੀਨ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਇਨਫੈਕਸ਼ਨ ਕਾਰਨ 20 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,28,530 ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 43,415 'ਤੇ ਆ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.10 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 579 ਦੀ ਕਮੀ ਦਰਜ ਕੀਤੀ ਗਈ ਹੈ। ਮਰੀਜ਼ਾਂ ਦੀ ਰਾਸ਼ਟਰੀ ਰਿਕਵਰੀ ਦਰ ਵਧ ਕੇ 98.72 ਪ੍ਰਤੀਸ਼ਤ ਹੋ ਗਈ ਹੈ। ਅੰਕੜਿਆਂ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦੀ ਦਰ 2.51 ਫੀਸਦੀ ਹੈ, ਜਦਕਿ ਹਫ਼ਤਾਵਾਰੀ ਇਨਫੈਕਸ਼ਨ ਦਰ 1.61 ਫੀਸਦੀ ਹੈ। ਇਹ ਵੀ ਪੜ੍ਹੋ: ਟ੍ਰਾਈਸਿਟੀ 'ਚ ਟੈਕਸੀ ਡਰਾਈਵਰਾਂ ਵੱਲੋਂ ਹੜਤਾਲ, ਲੋਕ ਪਰੇਸ਼ਾਨ ਦੇਸ਼ ਵਿੱਚ ਹੁਣ ਤੱਕ ਕੁੱਲ 4,40,00,298 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.19 ਫੀਸਦੀ ਹੈ। ਇਸ ਦੇ ਨਾਲ ਹੀ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 217.686 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। -PTC News#AmritMahotsav#Unite2FightCorona#LargestVaccineDrive pic.twitter.com/wyk2McxehF — Ministry of Health (@MoHFW_INDIA) September 26, 2022