ਪਟਵਾਰੀਆਂ ਦੀ ਟ੍ਰੇਨਿੰਗ ਹੁਣ ਡੇਢ ਸਾਲ ਦੀ ਬਜਾਏ ਇਕ ਸਾਲ ਹੋਵੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਪੰਜਾਬ ਵਿੱਚ ਹੁਣ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਦਾ ਨਹੀਂ ਸਗੋਂ ਇੱਕ ਸਾਲ ਦਾ ਹੋਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਚੰਡੀਗੜ੍ਹ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ 855 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਹੁਣ 700 ਤੋਂ ਵੱਧ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਦੌਰਾਨ ਰਾਜ ਦੇ ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਟਵਾਰੀ ਨੂੰ ਨੌਕਰੀ ਮਿਲਣ ਤੋਂ ਬਾਅਦ ਜ਼ਮੀਨ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਸ ਨੇ ਪਾਕਿਸਤਾਨੀ ਨਾਟਕ ਦੀ ਉਦਾਹਰਣ ਦਿੱਤੀ ਜਿੱਥੇ ਕਲਾਕਾਰ ਸੋਹੇਲ ਅਹਿਮਦ ਯਾਰ ਕਹਿਣ ਉਤੇ ਨਾਰਾਜ਼ ਹੋ ਗਿਆ। ਉਸ ਨੇ ਪਟਵਾਰੀ ਸਾਹਿਬ ਕਹਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਇਹ ਸਭ ਨਹੀਂ ਕਰਨਾ ਚਾਹੀਦਾ। ਇਸ ਮੌਕੇ ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਨਸੀਹਤ ਦਿੱਤੀ ਹੈ। ਬਹਾਨੇ ਸੀਐਮ ਭਗਵੰਤ ਮਾਨ ਵੀ ਵਿਰੋਧੀਆਂ ਨੂੰ ਤਾਹਨੇ ਮਾਰਨੋਂ ਨਹੀਂ ਹਟੇ। ਮਾਨ ਨੇ ਕਿਹਾ ਕਿ ਮੈਂ ਕਿਸੇ ਨੂੰ ਨਿਯੁਕਤੀ ਪੱਤਰ ਦੇਵਾਂ ਜਾਂ ਕਿਸੇ ਨੂੰ ਜੇਲ੍ਹ ਭੇਜਾਂ, ਲੋਕ ਖੁਸ਼ ਹਨ। ਹਾਲ ਹੀ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਨਾਂਅ 'ਤੇ ਵਿਦੇਸ਼ਾਂ ਤੋਂ ਆ ਰਹੇ ਹਨ ਫੋਨ ਅਤੇ ਚਿੱਠੀਆਂ, ਲੱਖਾਂ ਰੁਪਏ ਦੀ ਮੰਗੀ ਜਾ ਰਹੀ ਹੈ ਫਿਰੌਤੀ