ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਮੁੱਖ ਮੰਤਰੀ ਤੇ ਐਮਪੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼ਰਧਾਂਜਲੀ ਭੇਟ
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ, ਜਿਨ੍ਹਾਂ ਲੋਕਾਂ ਉਤੇ ਨਹੀਂ, ਬਲਕਿ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਵੱਲੋਂ ਸਥਾਪਤ ਸੱਚ ਦਾ ਰਾਜ ਹਮੇਸ਼ਾ ਸਾਡੇ ਲਈ ਪ੍ਰੇਰਣਾ ਦਾ ਸ੍ਰੋਤ ਹੈ। ਮਹਾਂਬਲੀ ਯੋਧੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸੀਸ ਨਿਵਾ ਕੇ ਸਿਜਦਾ ਕਰਦੇ ਹਾਂ।
ਇਸ ਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ 12 ਮਿਸਲਾਂ ਨੂੰ ਇਕਜੁੱਟ ਕਰਕੇ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਵਾਲੇ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ। ਬਰਾਬਰਤਾ ਅਤੇ ਸਰਬ ਧਰਮ ਸਨਮਾਨ ਲਈ ਜਾਣੇ ਜਾਂਦੇ ਉਨ੍ਹਾਂ ਦੇ ਰਾਜ ਪ੍ਰਬੰਧ ਦੀਆਂ ਅੱਜ ਤੱਕ ਮਿਸਾਲਾਂ ਦਿੱਤੀਆਂ ਜਾਂਦੀਆਂ ਹਨ।ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ, ਜਿਨ੍ਹਾਂ ਲੋਕਾਂ 'ਤੇ ਨਹੀਂ, ਬਲਕਿ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਵੱਲੋਂ ਸਥਾਪਿਤ ਸੱਚ ਦਾ ਰਾਜ ਹਮੇਸ਼ਾ ਸਾਡੇ ਲਈ ਪ੍ਰੇਰਣਾ ਦਾ ਸ੍ਰੋਤ ਹੈ ਮਹਾਂਬਲੀ ਯੋਧੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸੀਸ ਨਿਵਾ ਕੇ ਸਿਜਦਾ ਕਰਦੇ ਹਾਂ pic.twitter.com/FPd2kvPWIw — Bhagwant Mann (@BhagwantMann) June 29, 2022
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਉਤੇ ਉਸ ਬਹਾਦਰ ਜਰਨੈਲ, ਨਿਆਂਪਸੰਦ ਪ੍ਰਸ਼ਾਸਕ ਅਤੇ ਗੁਰੂ ਘਰ ਦੇ ਅਨਿੰਨ ਸੇਵਕ ਸਿੱਖ ਨੂੰ ਦਿਲੋਂ ਸਤਿਕਾਰ। ਉਨ੍ਹਾਂ ਦੀ ਫ਼ੈਸਲਾਕੁੰਨ ਅਗਵਾਈ ਸਦਕਾ ਉਸ ਵੇਲੇ ਸਿੱਖ ਰਾਜ ਦੇ ਝੰਡੇ ਚੀਨ ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਤੱਕ ਝੂਲਦੇ ਸਨ।12 ਮਿਸਲਾਂ ਨੂੰ ਇੱਕਜੁੱਟ ਕਰਕੇ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਵਾਲੇ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ। ਬਰਾਬਰਤਾ ਅਤੇ ਸਰਬ ਧਰਮ ਸਨਮਾਨ ਲਈ ਜਾਣੇ ਜਾਂਦੇ ਉਹਨਾਂ ਦੇ ਰਾਜ ਪ੍ਰਬੰਧ ਦੀਆਂ ਅੱਜ ਤੱਕ ਮਿਸਾਲਾਂ ਦਿੱਤੀਆਂ ਜਾਂਦੀਆਂ ਹਨ। pic.twitter.com/QsIzct7knm
— Harsimrat Kaur Badal (@HarsimratBadal_) June 29, 2022
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਲਗਭਗ 40 ਸਾਲਾਂ ਤੱਕ ਚੱਲੇ ਸਿੱਖ ਸਾਮਰਾਜ ਦੇ ਸ਼ਕਤੀਸ਼ਾਲੀ ਨੇਤਾ ਸਨ। ਅੰਮ੍ਰਿਤਸਰ-ਲਾਹੌਰ ਵਿੱਚ ਹੈੱਡਕੁਆਰਟਰ, ਮਹਾਰਾਜਾ ਦਾ ਸਾਮਰਾਜ ਕਸ਼ਮੀਰ ਦੇ ਇੱਕ ਸਿਰੇ ਤੋਂ ਦੂਜੇ ਪਾਸੇ ਪਿਸ਼ਾਵਰ ਤੱਕ ਫੈਲਿਆ ਹੋਇਆ ਸੀ। ਆਪਣੇ ਸਮੇਂ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾਵਾਂ ਵਿੱਚੋਂ ਇੱਕ ਵਜੋਂ ਗਿਣਿਆ ਜਾਂਦਾ ਸੀ। ਰਣਜੀਤ ਸਿੰਘ 21 ਸਾਲ ਦੀ ਉਮਰ ਵਿੱਚ ਪੰਜਾਬ ਦੇ ਮਹਾਰਾਜਾ ਬਣ ਗਏ ਸਨ। ਉਨ੍ਹਾਂ ਨੂੰ ਸ਼ੇਰ-ਏ-ਪੰਜਾਬ ਵਜੋਂ ਵੀ ਜਾਣਿਆ ਜਾਂਦਾ ਸੀ। ਇਹ ਵੀ ਪੜ੍ਹੋ : ਮਕਸੂਦਾ ਸਬਜ਼ੀ ਮੰਡੀ 'ਚ ਫਟਿਆ ਸਿਲੰਡਰ, ਇੱਕ ਵਿਅਕਤੀ ਗੰਭੀਰ ਜ਼ਖਮੀਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ 'ਤੇ ਉਸ ਬਹਾਦਰ ਜਰਨੈਲ, ਨਿਆਂਪਸੰਦ ਪ੍ਰਸ਼ਾਸਕ ਅਤੇ ਗੁਰੂ ਘਰ ਦੇ ਅਨਿੰਨ ਸੇਵਕ ਸਿੱਖ ਨੂੰ ਦਿਲੋਂ ਸਤਿਕਾਰ। ਉਹਨਾਂ ਦੀ ਫ਼ੈਸਲਾਕੁੰਨ ਅਗਵਾਈ ਸਦਕਾ ਉਸ ਵੇਲੇ ਸਿੱਖ ਰਾਜ ਦੇ ਝੰਡੇ ਚੀਨ ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਤੱਕ ਝੂਲਦੇ ਸਨ। #MaharajaRanjitSinghJi pic.twitter.com/meyICLHw1X — Sukhbir Singh Badal (@officeofssbadal) June 29, 2022