ਸਹੁਰੇ ਵੱਲੋਂ ਨੂੰਹ 'ਤੇ ਕੀਤੇ ਕਾਤਲਾਨਾ ਹਮਲੇ ਸਬੰਧੀ ਸੱਚਾਈ ਆਈ ਸਾਹਮਣੇ
ਅੰਮ੍ਰਿਤਸਰ, 6 ਅਕਤੂਬਰ: ਅੰਮ੍ਰਿਤਸਰ ਕੋਰਟ 'ਚ ਇਕ ਲੜਕੀ 'ਤੇ ਹੋਏ ਕਾਤਲਾਨਾ ਹਮਲੇ ਦਾ ਸੱਚ ਸਾਹਮਣੇ ਆ ਚੁੱਕਿਆ ਹੈ। ਦਰਸਲ ਇਹ ਖ਼ਬਰ ਇਸ ਪੱਖ ਤੋਂ ਵੀ ਅਹਿਮ ਹੈ ਕਿਉਂਕਿ ਪੀੜਤ ਲੜਕੀ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਉੱਡ ਰਹੀਆਂ ਸਨ ਕਿ ਉਸਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੀ ਅਦਾਲਤ 'ਚ ਸਹੁਰੇ ਵੱਲੋਂ ਨੂੰਹ 'ਤੇ ਹਮਲਾ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੜਕੀ ਅਜੇ ਹਸਪਤਾਲ 'ਚ ਜ਼ੇਰੇ ਇਲਾਜ ਹੈ ਤੇ ਡਕਟਰਾਂ ਨੇ ਉਸਨੂੰ ਖ਼ਤਰੇ ਤੋਂ ਬਾਹਰ ਦੱਸਿਆ ਹੈ। ਲੜਕੀ 'ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਬਲੇਗੌਰ ਹੈ ਕਿ ਮੁਲਜ਼ਮ ਹੋਰ ਕੋਈ ਨਹੀਂ ਬਲਕਿ ਲੜਕੀ ਦਾ ਸਹੁਰਾ ਕਰਨੈਲ ਸਿੰਘ ਹੈ। ਮੁਲਜ਼ਮ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ ਲਈ ਆਈ ਲੜਕੀ 'ਤੇ ਉਸ ਦੇ ਸਹੁਰੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ। ਜਿਸ ਤੋਂ ਬਾਅਦ ਉਸ ਦੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੀੜਤ ਨੂੰਹ 'ਤੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਨ ਦਾ ਇਲਜ਼ਾਮ ਹੈ, ਇਸ ਬਾਬਤ ਹੀ ਉਹ ਅਦਾਲਤ ਵਿੱਚ ਪੇਸ਼ੀ ਭਰਨ ਪਹੁੰਚੀ ਸੀ। ਉਸੀ ਵੇਲੇ ਸਹੁਰੇ ਨੇ ਬਦਲਾ ਲੈਣ ਦੇ ਇਰਾਦੇ ਨਾਲ ਆਪਣੀ ਨੂੰਹ 'ਤੇ ਹਮਲਾ ਕਰ ਦਿੱਤਾ ਸੀ।
ਦੱਸ ਦੇਈਏ ਕਿ ਮੁਲਜ਼ਮ ਸਹੁਰੇ ਨੂੰ ਉਸੇ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਭਲਕੇ ਇੱਕ ਵਾਰ ਫਿਰ ਅਦਾਲਤ ਵਿੱਚ ਮੁਲਜ਼ਮ ਸਹੁਰੇ ਨੂੰ ਪੇਸ਼ ਕਰਕੇ ਉਸਦਾ ਅਗਾਹਾਂ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।
ਇੱਥੇ ਦਸਣਾ ਬਣਦਾ ਹੈ ਕਿ ਸੋਸ਼ਲ ਮੀਡੀਆ 'ਤੇ ਅਫਵਾਹ ਫੈਲਾਈ ਗਈ ਸੀ ਕਿ ਜਾਨਲੇਵਾ ਹਮਲੇ ਕਰਨ ਲੜਕੀ ਦੀ ਮੌਤ ਹੋ ਗਈ ਹੈ ਪਰ ਉਹ ਅਜੇ ਉਹ ਇਕ ਨਿੱਜੀ ਹਸਪਤਾਲ 'ਚ ਦਾਖਲ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
-PTC News