ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਦੋ ਬੱਚਿਆਂ ਦੀ ਹੋਈ ਮੌਤ
ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ 'ਚ ਇਕ ਰੂਹ ਕੰਬਾਊ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਥੇ ਇੱਕੋ ਪਰਿਵਾਰ ਦੇ 5 ਜੀਅ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਸਾਰੇ ਬਿਮਾਰ ਹੋ ਗਏ ਹਨ। ਇਨ੍ਹਾਂ ਨੂੰ ਇਲਾਜ ਦੇ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇੱਥੋਂ ਮੋਗਾ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਤਕੀਆਂ ਦੀ ਹੈ ਜਿੱਥੇ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਮਿ੍ਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਕੀਆਂ ਉਮਰ (6) ਸਾਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਹੋਈ ਹੈ। ਪੁਲਿਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਪਰਿਵਾਰ ਦੇ ਸਮੂਹ ਪੰਜ ਮੈਬਰਾਂ ਵੱਲੋਂ ਘਰੇ ਬਣਾਈ ਗਈ ਚਾਹ ਪੀਤੀ ਗਈ, ਜਿਸ ਨੂੰ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਚਾਹ 'ਚ ਕੋਈ ਕਿਰਲੀ ਡਿੱਗ ਗਈ ਸੀ ਤੇ ਉਹ ਜ਼ਹਿਰੀਲੀ ਚਾਹ ਪੀ ਕੇ ਸਾਰਾ ਪਰਿਵਾਰ ਕੁਝ ਹੀ ਸਮੇਂ ਅੰਦਰ ਬਿਮਾਰ ਹੋ ਗਿਆ। ਇਹ ਵੀ ਪੜ੍ਹੋ: ਜਬਰ ਜਨਾਹ ਦਾ ਮਾਮਲਾ: ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਇਨ੍ਹਾਂ ਨੂੰ ਇਲਾਜ ਦੇ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇੱਥੋਂ ਮੋਗਾ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTC News