Wed, Nov 13, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ

Reported by:  PTC News Desk  Edited by:  Riya Bawa -- August 18th 2022 04:55 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸ਼ਰਧਾਲੂ ਪਾਲਕੀ ਸਾਹਿਬ ਦੀ ਸੇਵਾ ਸਮੇਂ ਜੰਗਲਾ ਟੱਪ ਕੇ ਪਾਲਕੀ ਸਾਹਿਬ ਵਾਲੇ ਪਾਸੇ ਰਸਤੇ 'ਚ ਆ ਗਿਆ ਸੀ, ਜਿਸ ਦੀ ਵੀਡੀਓ ਵਾਇਰਲ ਹੋਣ 'ਤੇ ਸ਼੍ਰੋਮਣੀ ਕਮੇਟੀ ਨੇ ਮੁੱਢਲੀ ਜਾਂਚ ਦੌਰਾਨ ਉਸ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ
ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਭਾਈ ਕੁਲਵਿੰਦਰ ਸਿੰਘ ਸੇਵਾਦਾਰ ਤੇ ਭਾਈ ਇੰਦਰਜੀਤ ਸਿੰਘ ਸੇਵਾਦਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਬਜ਼ੁਰਗ ਸ਼ਰਧਾਲੂ ਨੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਨਿਰਧਾਰਤ ਰੋਕਾਂ ਨੂੰ ਜਬਰੀ ਉਲੰਘ ਕੇ ਪ੍ਰਬੰਧ ਵਿਚ ਦਖ਼ਲ ਦਿੱਤਾ ਅਤੇ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕੀਤੀ ਪਰ ਫਿਰ ਵੀ ਸ਼ਰਧਾਲੂ ਨੂੰ ਹਟਾਉਣ ਸਮੇਂ ਸੇਵਾਦਾਰਾਂ ਵੱਲੋਂ ਠੀਕ ਵਿਵਹਾਰ ਨਾ ਕਰਨ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।
SGPC President expresses grief over destruction of Guru Granth Sahib in  accidental fire
ਪ੍ਰਤਾਪ ਸਿੰਘ ਨੇ ਕਿਹਾ ਕਿ ਸੰਗਤ ਦਾ ਸਤਿਕਾਰ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੀਸੀਟੀਵੀ ਕੈਮਰੇ ਦੀ ਫੁਟੇਜ ਵਿਚ ਬਜ਼ੁਰਗ ਸ਼ਰਧਾਲੂ ਸ਼ਰੇਆਮ ਜੰਗਲਾ ਪਾਰ ਕਰਦਾ ਹੈ ਤੇ ਡਿਊਟੀ ’ਤੇ ਹਾਜ਼ਰ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕਰਦਾ ਦਿਖਾਈ ਦਿੰਦਾ ਹੈ, ਪਰੰਤੂ ਫਿਰ ਵੀ ਕਿਸੇ ਸ਼ਰਧਾਲੂ ਨਾਲ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ।
-PTC News

Top News view more...

Latest News view more...

PTC NETWORK