ਮਾਛੀਵਾੜਾ 'ਚ ਵਾਪਰਿਆ ਭਿਆਨਕ ਹਾਦਸਾ- ਦੋ ਲੋਕਾਂ ਦੀ ਹੋਈ ਮੌਤ, ਦੋ ਜ਼ਖ਼ਮੀ
ਮਾਛੀਵਾੜਾ: ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਕ ਅਜਿਹਾ ਹੀ ਮਾਮਲਾ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੇ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਮਿਲੀ ਜਾਣਕਾਰੀ ਮੁਤਾਬਕ ਮਾਛੀਵਾੜਾ ਸਾਹਿਬ ਨੇੜੇ ਦੋ ਕਾਰਾਂ ਦੀ ਸਿੱਧੀ ਟੱਕਰ ਹੋ ਗਈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਦੀ ਸਵੇਰ ਕਰੀਬ 10.30 ਦੇ ਆਸ ਪਾਸ ਮਾਛੀਵਾੜਾ ਤੋਂ ਝਾੜ ਸਾਹਿਬ ਨੂੰ ਜਾਂਦੀ ਸੜਕ 'ਤੇ ਪੈਂਦੇ ਪਿੰਡ ਪਵਾਤ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ 65 ਸਾਲਾਂ ਬਜ਼ੁਰਗ ਔਰਤ ਤੇ ਕਰੀਬ 50 ਸਾਲਾ ਵਿਅਕਤੀ ਸ਼ਾਮਿਲ ਹੈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਰੋਪੜ ਤੋਂ ਆ ਰਹੀ ਕਾਰ ਪਵਾਤ ਪੁਲ ਕੋਲ ਪਹੁੰਚੀ ਤਾਂ ਦੂਸਰੀ ਸਾਈਡ ਲੁਧਿਆਣਾ ਤੋਂ ਆ ਰਹੀ ਇਨੋਵਾ ਗੱਡੀ ਨਾਲ ਟਕਰਾ ਗਈ। ਇਹ ਵੀ ਪੜ੍ਹੋ:ਸੁਰ ਸ਼ਬਦ ਸੰਗੀਤ ਦੇ ਵਿਸਮਾਦੀ ਸੁਮੇਲ ਨਾਲ ਹੀ ਖਿੱਲਰਿਆ ਮਨ ਇਕਾਗਰ ਹੋ ਜਾਂਦਾ ਹੈ: ਪ੍ਰੋ. ਗੁਰਭਜਨ ਸਿੰਘ ਗਿੱਲ ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਲਮਪੁਰ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ ਦੀ ਬੱਸ ਦਾ ਰਾਧਾ ਸੁਆਮੀ ਸੰਗਤ ਦੀ ਬੱਸ ਨਾਲ ਕੁਰਾਲੀ ਦੇ ਓਵਰ ਬ੍ਰਿਜ 'ਤੇ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਦੋ ਦੀ ਮੌਤ ਹੋ ਗਈ ਤੇ 25 ਤੋਂ 30 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪੁੱਜ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਬੱਸਾਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਪੁੁਲਿਸ ਮੁਤਾਬਿਕ ਹਾਦਸੇ ਵਿੱਚ ਜ਼ਖ਼ਮੀ ਬਜ਼ੁਰਗ ਕੁਲਵੰਤ ਸਿੰਘ ਅਤੇ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚ ਸਵਾਰ ਰੰਜਨਾ ਨਾਮਕ ਔਰਤ ਦੀ ਮੌਤ ਹੋ ਗਈ। ਯਾਤਰੀਆਂ ਮੁਤਾਬਕ ਡਰਾਈਵਰ ਬੱਸ ਨੂੰ ਲਾਪਰਵਾਹੀ ਅਤੇ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ। ਥਾਣਾ ਸਿਟੀ ਪੁਲੀਸ ਨੇ ਹਰਿਆਣਾ ਰੋਡਵੇਜ਼ ਦੀ ਜ਼ਖ਼ਮੀ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News