ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ
ਮੁਹਾਲੀ : ਮੋਹਾਲੀ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਹੱਥ ਲੱਗੀ। ਵਿਵੇਕ ਸ਼ੀਲ ਸੋਨੀ ਐਸਐਸਪੀ ਐੱਸ.ਏ.ਐੱਸ. ਨਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਸਰਗਰਮ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਹੈਂਡਲਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਗਰੁੱਪ ਦੇ ਸਰਗਰਮ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਭਰ 'ਚ ਬਿਸ਼ਨੋਈ ਗਰੁੱਪ ਚਲਾਉਣ ਵਾਲੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਮੰਦਰ ਸਿੰਘ ਤੇ ਉਸ ਦੇ ਕਰੀਬੀ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਨਜ਼ਦੀਕੀ ਦਾਣਾ ਮੰਡੀ ਭੀਖੀ, ਜ਼ਿਲ੍ਹਾ ਮਾਨਸਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਪਿਸਤੌਲਾਂ ਸਮੇਤ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਚਿੱਟੇ ਰੰਗ ਦੀ ਟਾਟਾ ਸਫਾਰੀ ਵੀ ਬਰਾਮਦ ਹੋਈ ਹੈ। ਪੁਲਿਸ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਮੋਹਾਲੀ ਨੇ ਦੱਸਿਆ ਕਿ ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੇਲ੍ਹ 'ਚ ਬੰਦ ਲਾਰੈਂਸ ਬਿਸ਼ਨੋਈ ਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦੇ ਸਾਥੀ ਮਨਪ੍ਰੀਤ ਸਿੰਘ ਮੰਨਾ ਪੁੱਤਰ ਸੁਖਮੰਦਰ ਸਿੰਘ ਵਾਸੀ ਤਲਵੰਡੀ ਸਾਬੋ ਕਾਫੀ ਸਰਗਰਮ ਹਨ। ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਮੁਕੱਦਮਾ ਨੰਬਰ 90/2021 ਅਧੀਨ 25 ਅਸਲਾ ਐਕਟ, ਥਾਣਾ ਸਦਰ ਕੁਰਾਲੀ ਦੇ ਅਧੀਨ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਉਨ੍ਹਾਂ ਆਪਣੇ ਗਰੁੱਪ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕੈਨੇਡਾ ਦੇ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਨੇੜੇ ਤੋਂ ਤਿੰਨ ਪਿਸਤੌਲ, 30 ਬੋਰ ਦਾ ਇੱਕ, 32 ਬੋਰ ਦਾ ਇੱਕ ਅਤੇ 315 ਬੋਰ ਦਾ ਇੱਕ ਪਿਸਤੌਲ ਮੁਹੱਈਆ ਕਰਵਾਇਆ। ਉਨ੍ਹਾਂ ਅੱਗੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਟਾਰਗੇਟ ਦੀ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਮਨਪ੍ਰੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਡੂੰਘਾਈ ਨਾਲ ਜਾਂਚ ਕੀਤੀ ਤੇ ਇਸ ਗਿਰੋਹ ਦੇ ਖਿਲਾਫ ਮੁਕੱਦਮਾ ਨੰਬਰ 74/2022 ਅਧੀਨ 25 ਅਧੀਨ ਧਾਰਾ 7 ਆਈ. , ਆਰਮਜ਼ ਐਕਟ ਦੀ 8 ਧਾਰਾ ਥਾਣਾ ਸਦਰ ਖਰੜ ਦਰਜ ਕਰ ਕੇ ਜਲਵਾਯੂ ਟਾਵਰ ਨੇੜੇ ਨਾਕਾਬੰਦੀ ਦੌਰਾਨ ਲਾਰੈਂਸ ਬਿਸਨੋਈ ਗਰੁੱਪ ਦੇ ਮਨਪ੍ਰੀਤ ਸਿੰਘ ਮੰਨਾ ਦੇ ਕਰੀਬੀ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਦਾਣਾ ਮੰਡੀ ਭੀਖੀ, ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਤੇ ਇਕ ਚਿੱਟੇ ਰੰਗ ਦੀ ਟਾਟਾ ਕਾਰ ਵੀ ਬਰਾਮਦ ਕੀਤੀ। ਪੁਲਿਸ ਨੇ ਉਸ ਕੋਲੋਂ 06 ਜਿੰਦਾ ਕਾਰਤੂਸ ਸਮੇਤ 7.62 ਐਮਐਮ (32 ਬੋਰ) ਅਤੇ 315 ਬੋਰ ਦਾ ਪਿਸਤੌਲ ਸਮੇਤ 02 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਉਤੇ ਪਹਿਲਾਂ ਵੀ ਕੇਸ ਚੱਲ ਰਹੇ ਸਨ। ਜੇਲ੍ਹ ਵਿੱਚ ਆਪਣੇ ਕਾਰਜਕਾਲ ਦੌਰਾਨ ਉਹ ਲਾਰੈਂਸ ਬਿਸ਼ਨੋਈ ਗਰੁੱਪਾਂ ਦੇ ਵੱਖ-ਵੱਖ ਗੈਂਗਸਟਰਾਂ ਨਾਲ ਸਬੰਧਾਂ ਵਿੱਚ ਆਇਆ। ਉਸ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਹ ਵੀ ਪੜ੍ਹੋ : ਇਨਸਾਨ ਨੂੰ ਸ਼ਰਾਬ ਪਸੰਦ ਹੋਣ ਦਾ ਰਾਜ਼, ਨਸ਼ੇ 'ਚ ਧੁੱਤ ਬਾਂਦਰਾਂ 'ਤੇ ਹੋਈ ਖੋਜ