Wed, Dec 11, 2024
Whatsapp

ਜੰਮੂ-ਕਸ਼ਮੀਰ ਦੇ ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ, ਜਵਾਨ ਜ਼ਖਮੀ

Reported by:  PTC News Desk  Edited by:  Ravinder Singh -- April 28th 2022 08:39 AM -- Updated: April 28th 2022 08:41 AM
ਜੰਮੂ-ਕਸ਼ਮੀਰ ਦੇ ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ, ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ, ਜਵਾਨ ਜ਼ਖਮੀ

ਜੰਮੂ : ਫ਼ੌਜ ਤੇ ਅੱਤਵਾਦੀਆਂ ਦੇ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਮਿੱਤਰਗਾਮ ਇਲਾਕੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ। ਇਸ ਬਾਰੇ ਪਹਿਲੀ ਸੂਚਨਾ ਮਿਲੀ ਸੀ ਕਿ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ, ਜਵਾਨ ਜ਼ਖਮੀ ਹਾਲਾਂਕਿ ਵੀਰਵਾਰ ਨੂੰ ਪੁਲਿਸ ਨੇ ਕਿਹਾ ਕਿ ਪੁਲਵਾਮਾ ਦੇ ਮਿੱਤਰਗਾਮ ਇਲਾਕੇ 'ਚ ਚੱਲ ਰਹੇ ਮੁਕਾਬਲੇ ਦੌਰਾਨ ਇਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਕੋਲੋਂ ਦੋ ਏਕੇ 47 ਰਾਈਫਲਾਂ ਬਰਾਮਦ ਹੋਈਆਂ ਹਨ। ਇਸ ਮੁਕਾਬਲੇ ਵਿੱਚ ਇਕ ਜਵਾਨ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ, ਜਵਾਨ ਜ਼ਖਮੀਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਕਿਹਾ ਕਿ ਮੁਕਾਬਲੇ ਦੌਰਾਨ ਇੱਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਸਥਾਨਕ ਅੱਤਵਾਦੀ ਏਜਾਜ਼ ਹਾਫਿਜ਼ ਤੇ ਸ਼ਾਹਿਦ ਅਯੂਬ ਵਜੋਂ ਹੋਈ ਹੈ। ਅੱਤਵਾਦੀਆਂ ਕੋਲੋਂ ਦੋ ਏ.ਕੇ.47 ਰਾਈਫਲਾਂ ਬਰਾਮਦ ਹੋਈਆਂ ਹਨ। ਦੋਵੇਂ ਅਲ ਬਦਰੇ ਸੰਗਠਨ ਨਾਲ ਸਬੰਧਤ ਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ, ਜਵਾਨ ਜ਼ਖਮੀਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ 'ਮੁੱਠਭੇੜ 'ਚ ਮਾਰੇ ਗਏ ਦੋਵੇਂ ਅੱਤਵਾਦੀ ਮਾਰਚ-ਅਪ੍ਰੈਲ 2022 ਦੇ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਬਾਹਰੋਂ ਆਏ ਮਜ਼ਦੂਰਾਂ 'ਤੇ ਕਈ ਹਮਲਿਆਂ ਵਿੱਚ ਸ਼ਾਮਲ ਸੀ।' ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਮੁਤਾਬਕ, "ਜੈਸ਼-ਏ-ਮੁਹੰਮਦ (JeM) ਸੰਗਠਨ ਦੇ ਇੱਕ ਪਾਕਿਸਤਾਨੀ ਅੱਤਵਾਦੀ ਸਮੇਤ ਦੋ-ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਸੀ।" ਕੁਮਾਰ ਨੇ ਟਵੀਟ ਕੀਤਾ ਕਿ ਮੁਕਾਬਲੇ 'ਚ ਇੱਕ ਜਵਾਨ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਐਨਕਾਊਂਟਰ ਖ਼ਤਮ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਨੂੰ ਉਥੋਂ ਹਟਾਉਣ ਲਈ ਆਪ੍ਰੇਸ਼ਨ ਕੁਝ ਸਮੇਂ ਲਈ ਰੋਕਿਆ ਗਿਆ ਸੀ। ਇਹ ਵੀ ਪੜ੍ਹੋ : ਸੁਮੇਧ ਸੈਣੀ ਨੇ ਜ਼ਮਾਨਤ ਲਈ ਕੀਤਾ ਹਾਈ ਕੋਰਟ ਦਾ ਰੁਖ


Top News view more...

Latest News view more...

PTC NETWORK