ਹੋਲੇ ਮਹੱਲੇ ਤੋਂ ਪਰਤ ਰਹੇ 2 ਵਿਅਕਤੀ ਸਤਲੁਜ ਦਰਿਆ 'ਚ ਨਹਾਉਂਦੇ ਸਮੇਂ ਡੁੱਬੇ
ਰੂਪਨਗਰ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਮੱਥਾ ਟੇਕ ਕੇ ਪਰਤ ਰਹੇ 2 ਵਿਅਕਤੀਆਂ ਦੀ ਸਤਲੁਜ ਦਰਿਆ ਵਿੱਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ। ਦੋਵੇਂ ਵਿਅਕਤੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਦੇ ਸਨ। ਗੋਤਾਖੋਰਾਂ ਵੱਲੋਂ ਦੇਰ ਸ਼ਾਮ ਨੂੰ ਕਈ ਘੰਟਿਆਂ ਦੀ ਮੁਸ਼ੱਕਤ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਗੁਰਨਾਮ ਵਜੋਂ ਹੋਈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਦੇ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਤੇ ਜਸਵਿੰਦਰ ਸਿੰਘ ਪੁੱਤਰ ਗੁਰਨਾਮ ਹੋਲਾ-ਮਹੱਲਾ ਵਿਖੇ ਮੱਥਾ ਟੇਕਣ ਲਈ ਸ੍ਰੀ ਆਨੰਦਪੁਰ ਸਾਹਿਬ ਆਏ ਹੋਏ ਸਨ। ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਿੱਛੋਂ ਘਰ ਪਰਤਦੇ ਸਮੇਂ ਦੋਵੇਂ ਵਿਅਕਤੀ ਸਤਲੁਜ ਦਰਿਆ ਵਿੱਚ ਨਹਾਉਣ ਲੱਗ ਪਏ। ਡੂੰਘੇ ਪਾਣੀ ਵਿੱਚ ਜਾਣ ਕਾਰਨ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਜਣੇ ਵਿਅਕਤੀ ਡੁੱਬ ਗਏ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਤੇ ਗੋਤਾਖੋਰ ਮੌਕੇ ਉਤੇ ਪੁੱਜ ਗਏ ਤੇ ਦੋਵਾਂ ਜਣਿਆਂ ਦੀ ਭਾਲ ਸ਼ੁਰੂ ਕਰ ਦਿੱਤੀ। ਗੋਤਾਖੋਰਾਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ। ਪੁਲਿਸ ਨੇ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਪੁੱਜਦੇ ਸਾਰ ਹੀ ਸੁਲਤਾਨਵਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਇਹ ਵੀ ਪੜ੍ਹੋ : ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ੀਦਾ ਦੋ ਰੋਜ਼ਾ ਦੌਰੇ ਲਈ ਦਿੱਲੀ ਪੁੱਜੇ