ਪੰਜਾਬ ਨੈਸ਼ਨਲ ਬੈਂਕ ਦਾ ਏਟੀਐਮ ਤੋੜਦੇ ਦੋ ਲੁਟੇਰੇ ਗ੍ਰਿਫ਼ਤਰ, ਇਕ ਫ਼ਰਾਰ
ਹੁਸ਼ਿਆਪੁਰ : ਸ਼ਹਿਰ ਵਿੱਚ ਲੁੱਟ ਦੀਆਂ ਵਾਰਦਾਤਾਂ ਸ਼ਰੇਆਮ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਹੈ। ਗੜ੍ਹਸ਼ੰਕਰ ਦੇ ਕਸਬਾ ਮਾਹਿਲਪੁਰ ਸ਼ਹਿਰ ਦੀ ਫਗਵਾੜਾ ਰੋਡ ਉਤੇ ਸਥਿਤ ਤਿੰਨ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪੰਜਾਬ ਨੈਸ਼ਨਲ ਬੈਂਕ ਬੈਂਕ ਦੇ ATM ਵਿੱਚ ਸਿਰਫ 30 ਹਜ਼ਾਰ ਦੀ ਹੀ ਨਕਦੀ ਸੀ। ਰਾਤ ਦੀ ਡਿਊਟੀ ਕਰ ਮਾਹਿਲਪੁਰ ਪੁਲਿਸ ਮੁਲਾਜ਼ਮਾਂ ਨੂੰ ਲੁਟੇਰਿਆਂ ਦੀ ਭਿਣਕ ਪੈ ਗਈ ਅਤੇ ਉਨ੍ਹਾਂ ਨੇ ਥਾਣਾ ਮੁਖੀ ਬਲਵਿੰਦਰ ਪਾਲ ਦੀ ਅਗਵਾਈ ਹੇਠ ਬੈਂਕ ਦੀ ਘੇਰਾਬੰਦੀ ਕਰ ਕੇ ਦੀ ਲੁਟੇਰਿਆਂ ਨੂੰ ਮੌਕੇ ਉਤੇ ਕਾਬੂ ਕਰ ਲਿਆ ਜਦਕਿ ਇਕ ਲੁਟੇਰਾ ਭੱਜਣ ਵਿੱਚ ਕਾਮਯਾਬ ਹੋ ਗਿਆ। ਬੈਂਕ ਦੇ ਉਚ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ ਹਨ ਤੇ ਪੁਲਿਸ ਦੀ ਸਹਾਇਤਾ ਨਾਲ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਬੈਂਕ ਮੈਨੇਜਰ ਸੰਜੀਵ ਕੁਮਾਰ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਰੇ ਸਵੇਰ ਨੂੰ ਪਤਾ ਚੱਲਿਆ ਤੇ ਉਨ੍ਹਾਂ ਇਸ ਸਬੰਧ ਪੁਲਿਸ ਪ੍ਰਸ਼ਾਸਨ ਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਬੈਂਕ ਮੈਨੇਜਰ ਸੰਜੀਵ ਕੁਮਾਰ ਕਾਲੀ ਨੇ ਕਿਹਾ ਕਿ ਬੈਂਕ ਦੇ ਵਿੱਚ ਕੈਸ਼ ਸੁਰੱਖਿਅਤ ਹੈ। ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਏਟੀਐਮ ਤੋੜਨ ਆਏ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਜਦਕਿ ਲੁਟੇਰਾ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਭੱਜੇ ਗਏ ਮੁਲਜ਼ਮ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਲੁਟੇਰੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਤੇ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਜਾਂ ਨਹੀਂ। ਇਹ ਵੀ ਪੜ੍ਹੋ : ਚੰਡੀਗੜ੍ਹ ਦਾ ਮੁੱਦਾ ਭਖਿਆ : ਹਰਿਆਣਾ ਨੇ ਸੱਦਿਆ ਵਿਧਾਨ ਸਭਾ ਇਜਲਾਸ