ਫਗਵਾੜਾ 'ਚ ਦੋ ਵਾਹਨਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, 6 ਜ਼ਖ਼ਮੀ
ਫਗਵਾੜਾ: ਪੰਜਾਬ ਦੇ ਫਗਵਾੜਾ ਜ਼ਿਲ੍ਹੇ 'ਚ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਸੰਤੋਖਪੁਰਾ ਫਲਾਈਓਵਰ 'ਤੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 6 ਵਿਅਕਤੀ ਜ਼ਖ਼ਮੀ ਹੋ ਗਏ। ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਰਾਤ ਨੂੰ ਵਾਪਰਿਆ। ਪੁਲਿਸ ਦੇ ਅਨੁਸਾਰ ਗੌਰਵ ਜੈਨ ਨਾਂ ਦਾ ਵਿਅਕਤੀ ਜਦੋਂ ਲੁਧਿਆਣਾ ਤੋਂ ਵਾਪਸ ਆ ਰਿਹਾ ਸੀ ਤਾਂ ਆਪਣੀ ਗੱਡੀ ’ਤੇ ਕਾਬੂ ਗੁਆ ਬੈਠਾ ਅਤੇ ਜਲੰਧਰ ਵੱਲੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਿਆ।
ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਜੈਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੀ ਕਾਰ ਵਿੱਚ ਸਵਾਰ ਪੰਜ ਵਿਅਕਤੀ (ਨਿਸ਼ਾ, ਰੰਜਨਾ, ਕਨਿਕਾ, ਭੁਪੇਸ਼ ਅਤੇ ਡਰਾਈਵਰ ਲਖਵੀਰ ਸਿੰਘ) ਵੀ ਗੰਭੀਰ ਜ਼ਖ਼ਮੀ ਹੋ ਗਏ। ਉਸ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਪੰਜੇ ਲੋਕ ਪਠਾਨਕੋਟ ਜ਼ਿਲ੍ਹੇ ਦੇ ਵਸਨੀਕ ਹਨ।
ਇਹ ਵੀ ਪੜ੍ਹੋ: ਤੁਰਕੀ ਦੀ ਕੋਲਾ ਖਾਨ 'ਚ ਹੋਇਆ ਵੱਡਾ ਧਮਾਕਾ, 25 ਦੀ ਮੌਤ, 20 ਮਜ਼ਦੂਰ ਜ਼ਖਮੀ
ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੇਸ਼ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਹਰ ਰੋਜ਼ ਦੇਸ਼ ਦੇ ਕਿਸੇ ਨਾ ਕਿਸੇ ਕੋਨੇ ਤੋਂ ਸੜਕ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ। ਦਿੱਲੀ 'ਚ ਸ਼ੁੱਕਰਵਾਰ ਨੂੰ ਬੱਸ, ਰਿਕਸ਼ਾ, ਆਟੋ ਰਿਕਸ਼ਾ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 40 ਸਾਲਾ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਅਤੇ ਦੋ ਹੋਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਹ ਹਾਦਸਾ ਦੱਖਣੀ-ਪੂਰਬੀ ਦਿੱਲੀ ਦੇ ਓਖਲਾ ਇਲਾਕੇ 'ਚ ਵਾਪਰਿਆ।
-PTC News