ਜਾਅਲੀ ਆਧਾਰ ਕਾਰਡ ਤੇ ਜਾਅਲੀ ਰਜਿਸਟਰੀਆਂ ਕਰਵਾਉਣ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਜਾਅਲੀ ਆਧਾਰ ਕਾਰਡ ਬਣਾ ਕੇ ਅਦਾਲਤ ਤੋਂ ਜ਼ਮਾਨਤ ਕਰਵਾਉਣ ਵਾਲੇ ਗਿਰੋਹ ਦੇ ਦੋ ਗੁਰਗਿਆਂ ਨੂੰ ਜਾਅਲੀ ਰਜਿਸਟਰੀ ਅਤੇ ਜਾਅਲੀ ਆਧਾਰ ਕਾਰਡ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਿਥੇ ਆਧੁਨਿਕ ਤਕਨੀਕ ਦਾ ਅੱਜ ਦੇ ਯੁੱਗ ਵਿੱਚ ਕਾਰਜਸ਼ੈਲੀ ਨੂੰ ਆਸਾਨ ਕਰਨ ਅਤੇ ਹਰ ਵਿਭਾਗ ਵਿੱਚ ਆਨਲਾਈਨ ਸਿਸਟਮ ਦਾ ਇਸਤੇਮਾਲ ਹੋ ਰਿਹਾ ਹੈ ਉਥੇ ਇਸੇ ਤਕਨੀਕ ਦਾ ਕੁਝ ਲੋਕਾਂ ਵੱਲੋਂ ਗਲਤ ਇਸਤੇਮਾਲ ਵੀ ਕੀਤਾ ਜਾਂਦਾ ਹੈ। ਦਰਅਸਲ ਇਹ ਵਿਅਕਤੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਜੋ ਲੋਕਾਂ ਦੇ ਜਾਅਲੀ ਆਧਾਰ ਕਾਰਡ ਅਤੇ ਜਾਅਲੀ ਰਜਿਸਟਰੀ ਬਣਾ ਕੇ ਅਦਾਲਤ ਤੋਂ ਜ਼ਮਾਨਤ ਕਰਵਾ ਦਿੰਦੇ ਸਨ ਪਰ ਪੁਲਿਸ ਨੇ ਅੱਜ ਇਸ ਗਿਰੋਹ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਇਹ ਕੰਮ ਇਹ ਲੋਕ ਕਿੰਨੇ ਸਾਲ ਤੋਂ ਕਰ ਰਹੇ ਸਨ ਤੇ ਕਿੰਨੀਆਂ ਜਾਅਲੀ ਰਜਿਸਟਰੀਆਂ ਕਰਵਾਈਆਂ ਹਨ। ਇਸ ਮਾਮਲੇ ਵਿੱਚ ਕਿਸ-ਕਿਸ ਦੀ ਮਿਲੀਭੁਗਤ ਹੈ, ਸਬੰਧੀ ਡੂੰਘਿਆਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਜਾਅਲੀ ਆਧਾਰ ਕਾਰਡ ਅਤੇ ਜਾਅਲੀ ਰਜਿਸਟਰੀ ਬਣਾਉਂਦੇ ਸਨ। ਇਸ ਜਾਅਲੀ ਆਧਾਰ ਕਾਰਡ ਦੇ ਆਧਾਰ ਉਤੇ ਅਦਾਲਤ ਤੋਂ ਜ਼ਮਾਨਤ ਕਰਵਾ ਦਿੰਦੇ ਸੀ। ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਇਸ ਮਾਮਲੇ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ : ਸੀ.ਐਮ ਫਲਾਇੰਗ ਅਤੇ ਖੇਤੀਬਾੜੀ ਵਿਭਾਗ ਦੀ ਵੱਡੀ ਕਾਰਵਾਈ; ਦੇਰ ਰਾਤ ਫੜੀ ਇਸ ਪਦਾਰਥ ਨਾਲ ਭਰੀ ਟਰਾਲੀ