Ukraine Russia War: ਯੂਕਰੇਨ 'ਚ ਫਸੇ ਤਰਨਤਾਰਨ ਦੇ ਤਿੰਨ ਮੈਡੀਕਲ ਵਿਦਿਆਰਥੀ, ਮਾਪੇ ਪਰੇਸ਼ਾਨ
Ukraine Russia War: ਰੂਸ-ਯੂਕਰੇਨ ਸਰਹੱਦ 'ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜੰਗ ਜਾਰੀ ਹੈ। ਯੁੱਧ ਕਾਰਨ ਯੂਕਰੇਨ (Russia Ukraine Crisis) ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਰੂਸ ਵੱਲੋਂ ਯੂਕਰੇਨ 'ਤੇ ਦਾਗੀ ਗਈ ਮਿਜ਼ਾਈਲ ਨੇ 137 ਲੋਕਾਂ ਦੀ ਜਾਨ ਲੈ ਲਈ ਹੈ, ਜਦਕਿ ਯੂਕਰੇਨ ਦਾ ਵੀ ਦਾਅਵਾ ਹੈ ਕਿ ਉਸ ਨੇ 800 ਰੂਸੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਦਰਅਸਲ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧ ਗਿਆ ਸੀ ਜਿਸ ਤੋਂ ਬਾਅਦ ਰੂਸ ਨੇ ਯੂਕਰੇਨ ਵਿੱਚ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ। ਪਿਛਲੇ ਦੋ ਦਿਨਾਂ ਤੋਂ ਰੂਸ ਲਗਾਤਾਰ ਯੂਕਰੇਨ 'ਤੇ ਮਿਜ਼ਾਈਲਾਂ ਨਾਲ ਹਮਲਾ ਕਰ ਰਿਹਾ ਸੀ। ਰੂਸ ਵੱਲੋਂ ਯੂਕਰੇਨ 'ਤੇ ਕੀਤੇ ਜਾ ਰਹੇ ਹਮਲਿਆਂ ਕਾਰਨ ਹਜਾਰਾਂ ਭਾਰਤੀ ਵਿਦਿਆਰਥੀ ਉਥੇ ਫਸ ਗਈ ਗਏ ਹਨ। ਰੂਸ ਵੱਲੋਂ ਯੂਕਰੇਨ ’ਤੇ ਕੀਤੇ ਜਾ ਰਹੇ ਹਮਲਿਆਂ ਕਾਰਨ ਹਜਾਰਾਂ ਭਾਰਤੀ ਵਿਦਿਆਰਥੀ ਉਥੇ ਫਸ ਗਈ ਗਏ ਹਨ। ਜਿਨ੍ਹਾਂ ਵਿਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਦੇਹਰ ਸਾਹਿਬ ਨਾਲ ਸਬੰਧਤ ਤਿੰਨ ਵਿਦਿਆਰਥੀ ਵੀ ਸਾਹਣੇ ਆਏ ਹਨ। ਜਿਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਬਣੀ ਹੋੀ ਹੈ। ਉਨ੍ਹਾਂ ਨੇ ਜਿਥੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ, ਉਥੇ ਹੀ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਵੀ ਤਰੀਕੇ ਵਾਪਸ ਲਿਆਂਦਾ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹਾਲੀ ਕਲਾਂ ਦੇ ਨਾਲ ਲਗਦੇ ਪਿੰਡ ਦਦੇਹਰ ਸਾਹਿਬ ਤੋਂ ਤਿੰਨ ਵਿਦਿਆਰਥੀ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਵਾਸਤੇ ਗਏ ਸਨ। ਹਰਸਮਰੀਤ ਕੌਰ ਪੁੱਤਰੀ ਹਰਮੀਤ ਸਿੰਘ ਅਤੇ ਕਮਲਦੀਪ ਕੌਰ ਪੁੱਤਰੀ ਸਰਬਜੀਤ ਸਿੰਘ ਕੀਵ ਮੈਡੀਕਲ ਯੂਨੀਵਰਸਿਟੀ ਵਿਚ ਐੱਮਬੀਬੀਐੱਸ ਦੀ ਅਖੀਰਲੇ ਸਾਲ ਦੀ ਪੜ੍ਹਾਈ ਕਰ ਰਹੀਆਂ ਹਨ। ਜਦੋਂਕਿ ਤਰਨਦੀਪ ਸਿੰਘ ਪੁੱਤਰ ਵਿਗਿਆਨ ਸਿੰਘ ਅਜੇ 20 ਫਰਵਰੀ ਨੂੰ ਹੀ ਮੈਡੀਕਲ ਦੀ ਪੜ੍ਹਾਈ ਵਾਸਤੇ ਯੂਕਰੇਨ ਪਹੁੰਚਿਆ ਹੈ ਇਹ ਵੀ ਪੜ੍ਹੋ:UNSC 'ਚ ਯੂਕਰੇਨ 'ਤੇ ਹਮਲੇ ਦੀ ਨਿੰਦਾ 'ਤੇ ਰੂਸ ਨੇ ਕੀਤਾ ਵੀਟੋ, ਭਾਰਤ-ਚੀਨ ਨੇ ਬਣਾਈ ਦੂਰੀ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਫੋਨ 'ਤੇ ਗੱਲਬਾਤ ਦੌਰਾਨ ਸਬੰਧਤ ਸ਼ਹਿਰ ਵਿਚ ਅਫਰਾ ਤਫਰੀ ਦਾ ਮਾਹੌਲ ਹੋਣ ਦੀ ਗੱਲ ਕਰਦੇ ਹਨ। ਇਸ ਤੋਂ ਇਲਾਵਾ ਕਈ ਵਿਦਿਆਰਥੀ ਤਾਂ ਨੇੜਲੇ ਦੇਸ਼ਾਂ ਨੂੰ ਵੀ ਕੂਚ ਕਰ ਗਏ ਹਨ। ਦੱਸਣਯੋਗ ਹੈ ਕਿ ਯੂਕਰੇਨ ਵਿੱਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪਲਾਈਨ ਨੰਬਰ 62843-57500 ਅਤੇ ਈਮੇਲ madcptl118@gmail.com ਜਾਰੀ ਕੀਤੀ ਗਈ ਹੈ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। -PTC News