ਸਾਜ਼ਿਸ਼ ਤਹਿਤ ਕੇਜਰੀਵਾਲ ਨੇ ਭਗਵੰਤ ਮਾਨ ਤੋਂ ਬਿਆਨ ਦਿਵਾਇਆ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਤੇ ਹਰਿਆਣਾ ਦੋਵਾਂ ਦੇ ਮੁੱਖ ਮੰਤਰੀ ਇੱਕੋ ਭਾਸ਼ਾ ਬੋਲ ਰਹੇ ਹਨ। ਇਸ ਤੋਂ ਇਲਾਵਾ ਕੇਂਦਰ ਵੀ ਇਹੀ ਭਾਸ਼ਾ ਬੋਲ ਰਿਹਾ ਹੈ। ਪੰਜਾਬ ਦਾ ਮੁੱਖ ਮੰਤਰੀ ਹੌਲੀ-ਹੌਲੀ ਪੰਜਾਬ ਦੇ ਸਾਰੇ ਅਧਿਕਾਰ ਸਰੰਡਰ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਹੱਕਾਂ 'ਤੇ ਨਹੀਂ ਬੋਲ ਰਹੇ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕਹਿਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਸਾਜ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਬਿਆਨ ਦਿਵਾਇਆ ਗਿਆ ਹੈ। ਆਮ ਆਦਮੀ ਪਾਰਟੀ ਹਰਿਆਣਾ ਵਿੱਚ ਸਿਆਸੀ ਲਾਹਾ ਲੈਣ ਲਈ ਅਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦਾ ਬਿਆਨ ਪੰਜਾਬ ਲਈ ਬਹੁਤ ਹੀ ਖ਼ਤਰਨਾਕ ਹੈ। ਪਾਣੀ ਦੇ ਮੁੱਦਿਆਂ, ਬੀਬੀਐਮਬੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਮੁੱਦੇ ਉਤੇ ਭਗਵੰਤ ਮਾਨ ਕਿਉਂ ਨਹੀਂ ਬੋਲ ਰਹੇ। ਉਨ੍ਹਾਂ ਨੇ ਕਿਹਾ ਆਜ਼ਾਦੀ ਤੋਂ ਬਾਅਦ ਹਮੇਸ਼ਾ ਪੰਜਾਬ ਨਾਲ ਵਿਤਕਰਾ ਹੋਇਆ ਹੈ। ਕਾਂਗਰਸ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਪੰਜਾਬ ਦੇ ਖੇਤਰ ਨੂੰ ਖੋਹਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਸ਼ਹਿਰ ਉਤੇ ਪੰਜਾਬ ਦਾ ਹੱਕ ਤੇ ਪੰਜਾਬ ਦੇ ਮੁੱਖ ਮੰਤਰੀ ਆਪਣੀ ਹੀ ਜ਼ਮੀਨ ਉਤੇ ਵਿਧਾਨ ਸਭਾ ਦੀ ਇਮਾਰਤ ਵਾਸਤੇ ਥੋੜ੍ਹੀ ਜਿਹੀ ਥਾਂ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਹਮੇਸ਼ਾ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇਹ ਵਿਵਾਦ ਮੁੱਖ ਮੰਤਰੀ ਵੱਲੋਂ ਖੁਦ ਖੜ੍ਹਾ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਜਲਦੀ ਹੀ ਆਪਣਾ ਬਿਆਨ ਵਾਪਸ ਲੈਣ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਨੂੰ ਦੇਖਦੇ ਹੋਏ ਅਹਿਮ ਕਦਮ ਚੁੱਕੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸ਼ਹਾਦਤਾਂ ਨੂੰ ਭੁੱਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਇਹ ਵੀ ਪੜ੍ਹੋ : ਪਤੀ ਤੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਔਰਤ 5 ਸਾਲਾਂ ਬੱਚੇ ਸਣੇ ਟੈਂਕੀ 'ਤੇ ਚੜ੍ਹੀ