ਕੇਂਦਰ ਸਰਕਾਰ ਦੀ ਖਾਲਿਸਤਾਨੀ ਸੰਗਠਨ 'ਸਿੱਖ ਫਾਰ ਜਸਟਿਸ' ਖਿਲਾਫ਼ ਵੱਡੀ ਕਾਰਵਾਈ, ਸੋਸ਼ਲ ਮੀਡੀਆ ਖਾਤੇ ਕੀਤੇ ਬਲਾਕ
ਚੰਡੀਗੜ੍ਹ: ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੇ ਆਪਣਾ ਰੁਖ਼ ਸਖਤ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ਦੇ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਾਬੰਦੀਸ਼ੁਦਾ ਐਲਾਨੇ ਗਏ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਸਬੰਧ ਰੱਖਣ ਵਾਲੇ ਵਿਦੇਸ਼ੀ ਅਧਾਰਿਤ 'ਪੰਜਾਬ ਪਾਲੀਟਿਕਸ ਟੀਵੀ' ਨਾਲ ਜੁੜੇ ਐਪਸ, ਵੈਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ 'ਤੇ ਗਤੀਵਿਧੀਆਂ ਐਕਟ, 1967 ਤਹਿਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਅਮਰੀਕਾ ਵਿੱਚ ਵਕੀਲ ਗੁਰਪਤਵੰਤ ਸਿੰਘ ਪੰਨੂ ਨੇ ਇਸ ਸੰਗਠਨ ਨੂੰ ਰੂਪ ਰੇਖਾ ਦਿੱਤੀ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਜਨਤਾ ਭੜਕਾਉਣ ਦਾ ਕੰਮ ਕਰ ਰਿਹਾ ਹੈ।Ministry of Information & Broadcasting has ordered blocking of apps, website, and social media accounts of foreign-based “Punjab Politics TV” having close links with Sikhs For Justice — ANI (@ANI) February 22, 2022