ਦੀਪ ਸਿੱਧੂ ਨੂੰ ਅਨੋਖੀ ਸ਼ਰਧਾਂਜਲੀ, ਰੋਟੀ 'ਤੇ ਬਣਾਈ ਤਸਵੀਰ
ਚੰਡੀਗੜ੍ਹ: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਸ ਦਾ ਅੱਜ ਲੁਧਿਆਣਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਵੱਡੀਆਂ ਸਖਸ਼ੀਅਤ ਦੁਆਰਾ ਦੀਪ ਸਿੱਧੂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।ਉੱਥੇ ਹੀ ਚੰਡੀਗੜ੍ਹ ਦੇ ਕਲਾਕਾਰ ਵਰੁਣ ਟੰਡਨ ਨੇ ਇਕ ਰੋਟੀ ਉੱਤੇ ਆਪਣੀ ਕਲਾਕਾਰੀ ਨਾਲ ਦੀਪ ਸਿੱਧੂ ਦੀ ਤਸਵੀਰ ਬਣਾ ਕੇ ਸ਼ਰਧਾਂਜਲੀ ਭੇਟ ਕੀਤੀ ਹੈ।
ਦੀਪ ਸਿੱਧੂ ਦਾ ਪਿਛੋਕੜ
ਪੰਜਾਬੀ ਫਿਲਮਾਂ ਵਿੱਚ ਆਪਣਾ ਲੋਹਾ ਮਨਵਾ ਚੁੱਕੇ ਦੀਪ ਸਿੱਧੂ ਦਾ ਜੱਦੀ ਪਿੰਡ ਉਦੇਕਰਨ ਪੰਜਾਬ ਦੇ ਸ੍ਰੀ ਮੁਕਤਸਰ ਵਿੱਚ ਸਥਿਤ ਹੈ। ਉਨ੍ਹਾਂ ਨੇ ਆਪਣਾ ਬਚਪਨ ਇਸ ਪਿੰਡ ਵਿਚ ਹੀ ਬਤੀਤ ਕੀਤਾ ਸੀ ਅਤੇ ਸ੍ਰੀ ਮੁਕਤਸਰ ਦੇ ਸਰਕਾਰੀ ਸਕੂਲ ਤੋਂ ਆਪਣੀ ਪੜ੍ਹਾਈ ਕੀਤੀ ਸੀ। ਉਨ੍ਹਾਂ ਦਾ ਜਨਮ 2 ਅਪ੍ਰੈਲ 1984 ਨੂੰ ਹੋਇਆ। ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਤੋਂ ਕੀਤੀ ਸੀ।
ਜਾਣਕਾਰੀ ਅਨੁਸਾਰ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਪ੍ਰੈਲ 1984 ਵਿੱਚ ਪੰਜਾਬ ਦੇ ਸ੍ਰੀ ਮੁਕਤਸਰ ਜ਼ਿਲ੍ਹੇ ਤੋਂ ਕੀਤੀ ਸੀ। ਮੁੱਢਲੀ ਪੜ੍ਹਾਈ ਤੋਂ ਬਾਅਦ ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਕੀਤੀ ਸੀ। ਉਸ ਦੇ ਪਿਤਾ ਵੀ ਵਕੀਲ ਸਨ ਅਤੇ ਗਿੱਦੜਬਾਹਾ 'ਚ ਤਾਇਨਾਤ ਸਨ। ਜਿਸ ਸਮੇਂ ਦੀਪ ਸਿੱਧੂ 4 ਵਰ੍ਹਿਆ ਦਾ ਸੀ ਤਾਂ ਉਸ ਦੀ ਮਾਤਾ ਦਾ ਦੇਹਾਂਤ ਹੋ ਗਿਆ ਸੀ। ਉਸ ਨੇ ਕਿੰਗਰਫਿਸ਼ਰ ਮਾਡਲ ਹੰਟ ਵੀ ਜਿੱਤਿਆ ਸੀ ਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਮਿਸਟਰ ਇੰਡੀਆ ਮੁਕਾਬਲੇ ਵਿੱਚ ਮਿਸਟਰ ਪਰਸਨੈਲਿਟੀ ਖਿਤਾਬ ਵੀ ਆਪਣੇ ਨਾਮ ਕੀਤਾ ਸੀ। ਦੀਪ ਸਿੱਧੂ ਦੀ ਸਭ ਤੋਂ ਪਹਿਲੀ ਪੰਜਾਬੀ ਫਿਲਮ 2015 ਵਿੱਚ ਰਿਲੀਜ਼ ਹੋਈ ਸੀ।View this post on Instagram